ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸ਼ਾਮਲ ਹੋਏ। 26 ਅਤੇ 27 ਨਵੰਬਰ ਨੂੰ ਦਿੱਲੀ ਦੇ ਘਿਰਾਓ ਸਬੰਧੀ ਜ਼ਿਲ੍ਹਾ ਪੱਧਰ ਦੇ ਕਿਸਾਨ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਪੰਜਾਬ ਦੇ ਕਿਸਾਨ ਮਹੀਨੇ ਭਰ ਦਾ ਰਾਸ਼ਨ ਲੈ ਕੇ ਦਿੱਲੀ ਜਾਣਗੇ: ਹਰਮੀਤ ਕਾਦੀਆਂ
ਸੂਬਾ ਪ੍ਰਧਾਨ ਹਰਮੀਤ ਕਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਦੋ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਵੀ ਨਤੀਜਾ ਨਹੀਂ ਨਿਕਲਿਆ, ਜਿਸ ਕਰਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਦਿੱਤੇ ਗਏ ਸੱਦੇ ਅਨੁਸਾਰ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਜਾਰੀ ਹੈ।
ਇਸ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਹਰਮੀਤ ਕਾਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਦੋ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਵੀ ਨਤੀਜਾ ਨਹੀਂ ਨਿਕਲਿਆ, ਜਿਸ ਕਰਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਦਿੱਤੇ ਗਏ ਸੱਦੇ ਅਨੁਸਾਰ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਜਾਰੀ ਹੈ। ਉਨ੍ਹਾਂ ਕਿਹਾ ਕਿ 13 ਨਵੰਬਰ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ 21 ਨਵੰਬਰ ਨੂੰ ਮੁੜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦੀ ਗੱਲ ਆਖੀ ਸੀ। ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਆਇਆ ਹੈ, ਜਿਸ ਕਰਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਦੁਬਾਰਾ ਮੀਟਿੰਗ ਕਰ ਰਹੀਆਂ ਹਨ। ਜਿਸ ਵਿਚ "ਦਿੱਲੀ ਚੱਲੋ" ਅਤੇ ਕੇਂਦਰ ਸਰਕਾਰ ਨਾਲ ਹੋਈ ਪਿਛਲੀ ਮੀਟਿੰਗ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।
ਸੂਬਾ ਪ੍ਰਧਾਨ ਨੇ ਕਿਹਾ ਕਿ ਖੇਤੀ ਦਿੱਲੀ ਚੱਲਣ ਸਬੰਧੀ ਉਨ੍ਹਾਂ ਦੀ ਜਥੇਬੰਦੀ ਵੱਲੋਂ ਬੀਤੇ ਕੱਲ੍ਹ ਸੂਬਾ ਪੱਧਰੀ ਮੀਟਿੰਗ ਕਰਨ ਤੋਂ ਉਪਰੰਤ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਕਿਸਾਨ ਆਗੂਆਂ ਦੀਆਂ ਦਿੱਲੀ ਸੰਬੰਧੀ ਤਿਆਰੀਆਂ ਅਤੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨ ਵੱਡੀ ਗਿਣਤੀ ਵਿੱਚ ਆਪਣੇ ਟਰੈਕਟਰ ਟਰਾਲੀਆਂ ਅਤੇ ਹੋਰ ਸਾਧਨਾਂ ਰਾਹੀਂ ਦਿੱਲੀ ਪੂਰੇ ਇੱਕ ਮਹੀਨੇ ਦਾ ਰਾਸ਼ਨ ਲੈ ਕੇ ਜਾਣਗੇ ਅਤੇ ਜਿੱਤ ਕੇ ਹੀ ਵਾਪਸ ਮੁੜਨਗੇ।