ਬਰਨਾਲਾ:ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉਘੇ ਸਾਹਿਤਕਾਰਾਂ ਨੂੰ ਸਨਮਾਨ ਦੇਣ ਦੀ ਵਿੱਢੀ(Dhaula school after Sahtakar Ram Sarup Ankhi) ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ(Ram Saroop Ankhi Government Primary Smart School) ਸਕੂਲ ਧੌਲਾ ਰੱਖਿਆ ਗਿਆ ਹੈ।
ਸਾਹਿਤਕਾਰ ਬਲਵੰਤ ਗਾਰਗੀ:ਇਸ ਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ ਸਹਿਣਾਦਾ ਨਾਮ ਉਘੇ ਸਾਹਿਤਕਾਰ ਬਲਵੰਤ ਗਾਰਗੀ (Prominent writer Balwant Gargi) ਜੀ ਦੇ ਨਾਮ ’ਤੇ ਰੱਖਣ ਦੀ ਕਵਾਇਦ ਸਿੱਖਿਆ ਵਿਭਾਗ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਂਝੀ ਕੀਤੀ। ਉਹਨਾਂ ਕਿਹਾ ਕਿ ਹੋਰ ਵੀ ਨਾਮਵਰ ਸ਼ਖ਼ਸੀਅਤਾਂ ਦੇ ਨਾਮ ਉੱਤੇ ਸਕੂਲਾਂ ਦੇ ਨਾਮ ਰੱਖੇ ਜਾਣਗੇ।
ਸ਼ਹਾਦਤ ਨੂੰ ਸਮਰਪਿਤ ਕੈਲੰਡਰ: ਮੰਤਰੀ ਮੀਤ ਹੇਅਰ ਵਲੋਂ ਇਸ ਮੌਕੇ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ (District Education Officer Barnala) ਦਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅੇੈਲੀਮੈਂਟਰੀ ਸਿੱਖਿਆ ਦਫਤਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ’ਚੋਂ ਬਰਨਾਲੇ ਦਾ ਇਕਲੌਤਾ ਜ਼ਿਲ੍ਹਾ ਸਿੱਖਿਆ ਅਫਸਰ ਦਫਤਰ ਹੈ, ਜਿਸ ਨੇ ਕੈਲੰਡਰ ਦਾ ਉਪਰਾਲਾ ਕੀਤਾ ਹੈ। ਜਿਸ ਰਾਹੀਂ ਜ਼ਿਲ੍ਹੇ ਦੇ ਸਾਰੇ 182 ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰੀਨ ਸਿੱਖਿਆ ਢਾਂਚੇ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।