ਬਰਨਾਲਾ:ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਵਲੋਂ ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਉਹਨਾਂ ਜ਼ਿਲ੍ਹੇ ਦੇ ਪਿੰਡ ਬਡਬਰ, ਧਨੌਲਾ ਅਤੇ ਹਰਿਗੜ੍ਹ ਵਿਖੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇਅ ਮੀਲ ਦੇ ਖਾਣੇ ਦੀ ਜਾਂਚ ਕੀਤੀ। ਇਸ ਦੌਰਾਨ ਉਹਨਾਂ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਬੱਚਿਆਂ ਦੇ ਖਾਣੇ ਪ੍ਰਤੀ ਲਾਪਰਵਾਹੀ ਨਾ ਵਰਤਣ ਲਈ ਚਿਤਾਵਨੀ ਵੀ ਦਿੱਤੀ।
ਪੰਜਾਬ ਰਾਜ ਫ਼ੂਡ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਬਰਨਾਲਾ ਦੇ ਸਕੂਲਾਂ, ਆਂਗਣਵਾੜੀ ਕੇਂਦਰਾਂ ਦਾ ਕੀਤਾ ਦੌਰਾ - ਪ੍ਰੀਤੀ ਚਾਵਲਾ
ਪੰਜਾਬ ਰਾਜ ਫ਼ੂਡ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਬਰਨਾਲਾ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਪ੍ਰਤੀ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮਿਡ ਡੇਅ ਮੀਲ ਵਿੱਚ ਪੌਸ਼ਟਿਕ ਅਤੇ ਸੰਤੁਲਿਤ ਖਾਣਾ ਹੀ ਮੁਹੱਈਆ ਕਰਵਾਇਆ ਜਾਵੇ:ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਡਬਰ ਵਿਖੇ ਸਕੂਲ ਮੁਖੀ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸਿਹਤ ਪ੍ਰਤੀ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਿਦਾਇਤ ਕੀਤੀ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ ਬੱਚਿਆਂ ਨੂੰ ਮਿਡ ਡੇਅ ਮੀਲ ਵਿੱਚ ਪੌਸ਼ਟਿਕ ਅਤੇ ਸੰਤੁਲਿਤ ਖਾਣਾ ਹੀ ਮੁਹੱਈਆ ਕਰਵਾਇਆ ਜਾਵੇ। ਇਸਤੋਂ ਇਲਾਵਾ ਨਾਲ ਇਹ ਵੀ ਹਿਦਾਇਤ ਦਿੱਤੀ ਗਈ ਕਿ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਰਸੋਈ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨਾਂ ਸਿਖਿਆ ਵਿਭਾਗ ਦੇ ਮਿਡ ਡੇਅ ਮੀਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਣੇ ਦੀ ਗੁਣਵੱਤਾ ਅਤੇ ਸਮੇਂ-ਸਮੇਂ ਬੱਚਿਆਂ ਲਈ ਆਈ ਸਮੱਗਰੀ ਨੂੰ ਲੋੜਵੰਦ ਬੱਚਿਆਂ ਤੱਕ ਪੁੱਜਦਾ ਕੀਤਾ ਜਾਵੇ। ਉਨ੍ਹਾਂ ਇਸ ਸਬੰਧੀ ਵਿਚਾਰ ਚਰਚਾ ਕੀਤੀ ਕਿ ਕਿਸ ਤਰ੍ਹਾਂ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਹੋਰ ਵਧੇਰੇ ਪੌਸ਼ਟਿਕ ਬਣਾਇਆ ਜਾ ਸਕੇ।
- ਦਰਬਾਰ ਸਾਹਿਬ ਕੋਲ ਹੋਇਆ ਜਬਰਦਸਤ ਧਮਾਕਾ, ਪੁਲਿਸ ਨੇ ਕਿਹਾ- ਕੋਈ ਡਰ ਵਾਲੀ ਗੱਲ ਨਹੀਂ
- Daily Horoscope: ਜਾਣੋ ਕਿਵੇਂ ਰਹੇਗਾ ਅੱਜ ਦਾ ਦਿਨ, ਪੜ੍ਹੋ ਅੱਜ ਦਾ ਰਾਸ਼ੀਫਲ
- ‘ਲੀਗਲ ਏਡ’ ਸਕੀਮ ਸਵਾਲਾਂ ਦੇ ਘੇਰੇ ’ਚ, ਵਕੀਲਾਂ ਨੇ ਡਿਫੈਂਸ ਕੌਸਲ ’ਤੇ ਚੁੱਕੇ ਸਵਾਲ, ਚੀਫ਼ ਜਸਟਿਸ ਤੱਕ ਪਹੁੰਚਣ ਦੀ ਚਿਤਾਵਨੀ!
ਇਸ ਤੋਂ ਬਾਅਦ ਮੈਂਬਰ ਫੂਡ ਕਮਿਸ਼ਨ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (ਮੁੰਡੇ) ਧਨੌਲਾ ਅਤੇ ਹਰਿਗੜ੍ਹ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ। ਪ੍ਰੀਤੀ ਚਾਵਲਾ ਆਂਗਨਵਾੜੀ ਕੇਂਦਰ ਟਿੱਬਾ ਪੱਤੀ ਪਿੰਡ ਬਡਬਰ, ਆਂਗਣਵਾੜੀ ਕੇਂਦਰ ਪੱਤੀ ਝਾਝੜਿਆਂ ਬਾਬਾ ਨਾਮਦੇਵ ਧਰਮਸ਼ਾਲਾ ਧਨੌਲਾ ਅਤੇ ਆਂਗਣਵਾੜੀ ਕੇਂਦਰ ਸਹਾਰੀਆਂ ਪੱਤੀ ਧਰਮਸ਼ਾਲਾ ਧਨੌਲਾ ਦਾ ਵੀ ਦੌਰਾ ਕੀਤਾ । ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਬਰਨਾਲਾ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ। ਜਦਕਿ ਇੱਥੇ ਵੀ ਸਟਾਫ ਨੂੰ ਉਹਨਾਂ ਬੱਚਿਆਂ ਦੇ ਖਾਣੇ ਦੇ ਮਿਆਰ ਪ੍ਰਤੀ ਕੋਈ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਫਿਲਹਾਲ ਸਾਰੇ ਸੈਂਟਰਾਂ ਤੇ ਤਸੱਲੀਬਖ਼ਸ਼ ਬੱਚਿਆਂ ਨੂੰ ਖਾਣਾ ਮੁਹਈਆ ਕਰਵਾਇਆ ਜਾ ਰਿਹਾ ਹੈ। ਬੱਚਿਆਂ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਦੇ ਹੋਏ ਉਹ ਇਸ ਤਰ੍ਹਾਂ ਦੇ ਦੌਰੇ ਜਾਰੀ ਰੱਖਣਗੇ।