ਪੰਜਾਬ

punjab

ETV Bharat / state

ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ - ਸੋਗ ਦੀ ਲਹਿਰ

ਆਪਣੀ ਰੋਜੀ ਰੋਟੀ ਲਈ ਵਿਦੇਸ਼ਾਂ ‘ਚ ਗਏ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਵੀ ਵੱਖ-ਵੱਖ ਦੇਸ਼ਾਂ ਤੋਂ ਅਜਿਹੀਆਂ ਦਰਦਨਾਕ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ
ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ

By

Published : May 21, 2021, 8:58 PM IST

ਬਰਨਾਲਾ: ਜ਼ਿਲ੍ਹੇ ਦੇ ਪਿੰਡ ਜੋਧਪੁਰ ਦੇ ਨੌਜਵਾਨ ਦਾ ਫਿਲਪੀਨ ’ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਪਿੰਡ ਦਾ 35 ਸਾਲਾ ਨੌਜਵਾਨ ਪਰਗਟ ਸਿੰਘ ਕਰੀਬ 10 ਸਾਲਾਂ ਤੋਂ ਫ਼ਿਲਪੀਨ ਵਿਖੇ ਰਹਿ ਰਿਹਾ ਸੀ। ਜਿੱਥੇ ਉਸਨੇ ਵਿਆਹ ਵੀ ਉਥੋਂ ਦੀ ਹੀ ਲੜਕੀ ਨਾਲ ਕਰਵਾਇਆ ਸੀ। ਅੱਜ ਸਵੇਰ ਸਮੇਂ ਜਦੋਂ ਉਹ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਜੋਧਪੁਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਤੇ ਭੈਣ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਪਰਗਟ ਸ਼ਰਮਾ 2008 ’ਚ ਫਿਲਪੀਨ ਗਿਆ ਸੀ। ਜਿੱਥੋਂ ਉਹ 2012 ਵਿੱਚ ਪਿੰਡ ਵਾਪਸ ਆ ਗਿਆ ਅਤੇ ਮੁੜ ਚਾਰ ਸਾਲਾਂ ਤੋਂ ਫ਼ਿਲਪੀਨ ਚਲਿਆ ਗਿਆ ਸੀ ਤੇ ਜਿੱਥੇ ਉਹ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਉਸਦੇ ਦੋ ਲੜਕੇ ਅਤੇ ਘਰਵਾਲੀ ਵੀ ਉਸਦੇ ਨਾਲ ਫ਼ਿਲਪੀਨ ’ਚ ਹੀ ਰਹਿ ਰਹੇ ਸਨ। ਉਹਨਾਂ ਦੱਸਿਆ ਕਿ ਪਰਗਟ ਫ਼ਿਲਪੀਨ ’ਚ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ। ਜਿੱਥੇ ਅੱਜ ਉਹ ਆਪਣੇ ਕੰਮ ’ਤੇ ਜਾਣ ਲਈ ਘਰ ਤੋਂ ਨਿਕਲਿਆ ਸੀ ਅਤੇ ਰਸਤੇ ਵਿੱਚ ਉਸਨੂੰ ਕੁੱਝ ਲੋਕਾਂ ਨੇ ਗੋਲੀਆਂ ਮਾਰ ਦਿੱਤੀਆਂ। ਜੋ ਉਸਦੇ ਲੱਤ, ਪੱਟ ਅਤੇ ਇਕ ਪਿਛਲੇ ਹਿੱਸੇ ਵਿੱਚ ਲੱਗੀ। ਜਿਸਤੋਂ ਬਾਅਦ ਉਸਨੂੰ ਕਿਸੇ ਭਾਰਤੀ ਵਿਅਕਤੀ ਨੇ ਚੁੱਕ ਕੇ ਹਸਪਤਾਲ ਦਾਖ਼ਲ ਕਰਵਾਇਆ। ਜਿੱਥੇ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਭਾਰਤ ਅਤੇ ਫ਼ਿਲਪੀਨ ਸਰਕਾਰ ਤੋਂ ਉਸਦੀ ਮ੍ਰਿਤਕ ਦੇਹ ਭਾਰਤ ਲਿਆਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।

ABOUT THE AUTHOR

...view details