ਪੰਜਾਬ

punjab

ETV Bharat / state

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ: ਬਰਨਾਲਾ ’ਚ ਕਿਸਾਨਾਂ ਨੇ ਰੇਲਵੇ ਟ੍ਰੇਕ ਕੀਤਾ ਜਾਮ

ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਲਈ ਸਿੱਧੇ ਤੌਰ ਤੇ ਕੇਂਦਰੀ ਰਾਜ ਗ੍ਰਹਿ ਮੰਤਰੀ ਜ਼ਿੰਮੇਵਾਰ ਹੈ। ਜਿਸ ਨੂੰ ਪਰਚੇ ਵਿਚ ਭਾਵੇਂ ਨਾਮਜ਼ਦ ਕੀਤਾ ਗਿਆ ਹੈ। ਪਰ ਉਸਦੀ ਗ੍ਰਿਫਤਾਰੀ ਅਤੇ ਮੰਤਰੀ ਅਹੁਦੇ ਤੋਂ ਬਰਖਾਸਤ ਕਰਵਾਉਣ ਦੀ ਉਨ੍ਹਾਂ ਦੀ ਮੰਗ ਹੈ।

ਕਿਸਾਨਾਂ ਦੇ ਰੇਲਵੇ ਟਰੈਕ ਕੀਤੇ ਜਾਮ
ਕਿਸਾਨਾਂ ਦੇ ਰੇਲਵੇ ਟਰੈਕ ਕੀਤੇ ਜਾਮ

By

Published : Oct 18, 2021, 12:03 PM IST

ਬਰਨਾਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੌਰਾਨ ਬੀਜੇਪੀ ਆਗੂ ਦੇ ਬੇਟੇ ਦੀ ਗੱਡੀ ਹੇਠਾਂ ਆ ਕੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਜਿਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂਬਰ ਨੂੰ ਰੇਲਵੇ ਟਰੈਕ ਰੋਕਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਤਹਿਤ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਟਰੇਨਾਂ ਰੋਕੀਆਂ ਜਾ ਰਹੀਆਂ ਹਨ।

ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਲਈ ਸਿੱਧੇ ਤੌਰ ਤੇ ਕੇਂਦਰੀ ਰਾਜ ਗ੍ਰਹਿ ਮੰਤਰੀ ਜ਼ਿੰਮੇਵਾਰ ਹੈ। ਜਿਸ ਨੂੰ ਪਰਚੇ ਵਿਚ ਭਾਵੇਂ ਨਾਮਜ਼ਦ ਕੀਤਾ ਗਿਆ ਹੈ। ਪਰ ਉਸਦੀ ਗ੍ਰਿਫਤਾਰੀ ਅਤੇ ਮੰਤਰੀ ਅਹੁਦੇ ਤੋਂ ਬਰਖਾਸਤ ਕਰਵਾਉਣ ਦੀ ਉਨ੍ਹਾਂ ਦੀ ਮੰਗ ਹੈ। ਇਸੇ ਰੋਸ ਤਹਿਤ ਉਨ੍ਹਾਂ ਵੱਲੋਂ ਅੱਜ ਦੇਸ਼ ਭਰ ’ਚ ਰੇਲਵੇ ਟਰੈਕ ਜਾਮ ਕੀਤੇ ਜਾ ਰਹੇ ਹਨ। ਜੇਕਰ ਅਜੇ ਵੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜੋ: 'ਰੇਲ ਰੋਕੋ' ਅੰਦੋਲਨ: ਸੱਦੇ ਤੋਂ ਪਹਿਲਾਂ ਹੀ ਕਿਸਾਨਾਂ ਨੇ ਰੋਕੀ ਟਰੇਨ , ਕੀਤੀ ਨਾਅਰੇਬਾਜ਼ੀ

10 ਵਜੇ ਤੋਂ ਲੈ ਕੇ 4 ਵਜੇ ਤੱਕ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰੇ ਜਾਣ ਦੀ ਘਟਨਾ ਦੇ ਵਿਰੋਧ 'ਚ ਅੱਜ 6 ਘੰਟਿਆਂ ਲਈ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ 'ਚ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।

ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ਤੋਂ ਹਟਾਉਣ ਤੇ ਗ੍ਰਿਫ਼ਤਾਰ ਕਰਨ ਦੀ ਮੰਗ

ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਕਿਸਾਨਾਂ ਨੇ ਲਖੀਮਪੁਰ ਖੇੜੀ ਦੀ ਘਟਨਾ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ 6 ਘੰਟਿਆਂ ਦੇ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ।

ABOUT THE AUTHOR

...view details