ਬਰਨਾਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ। ਸੂਬਾ ਭਰ ਵਿੱਚ 26 ਵੱਖ-ਵੱਖ ਥਾਵਾਂ 'ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ।
ਕਾਂਗਰਸ ਦੇ ਅੰਦਰੂਨੀ ਵਿਵਾਦ 'ਤੇ ਬੋਲੀ ਰਜ਼ੀਆ ਸੁਲਤਾਨਾ - ਸ਼ਮਸ਼ੇਰ ਸਿੰਘ ਦੂਲੋ
ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਬਗਾਵਤ 'ਤੇ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਮਸਲਾ ਮੁੱਖ ਮੰਤਰੀ ਜਾਂ ਹਾਈ ਕਮਾਨ ਤੱਕ ਹੀ ਰਹਿੰਦਾ ਤਾਂ ਚੰਗਾ ਹੁੰਦਾ।
ਕਾਂਗਰਸ ਦੇ ਅੰਦਰੂਨੀ ਵਿਵਾਦ 'ਤੇ ਬੋਲੇ ਮੰਤਰੀ ਰਜ਼ੀਆ ਸੁਲਤਾਨਾ
ਇਸ ਤਹਿਤ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਬਰਨਾਲਾ ਵਿਖੇ ਸਮਾਰਟਫੋਨ ਵੰਡੇ। ਇਸ ਦੌਰਾਨ ਰਜ਼ੀਆ ਸੁਲਤਾਨਾ ਨੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਦੇ ਮੁੱਦਿਆਂ 'ਤੇ ਚੱਲ ਰਹੀ ਤਕਰਾਰ ਦੇ ਮਾਮਲੇ 'ਤੇ ਪ੍ਰਤੀਕਰਮ ਦਿੱਤਾ।
ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਮਸਲਾ ਦੇ ਮੁੱਖ ਮੰਤਰੀ ਜਾਂ ਹਾਈ ਕਮਾਨ ਤੱਕ ਹੀ ਰਹਿੰਦਾ ਤਾਂ ਚੰਗਾ ਹੁੰਦਾ। ਉਨ੍ਹਾਂ ਕਿਹਾ ਕਿ ਹੁਣ ਚੀਜ਼ਾਂ ਧਿਆਨ ਵਿੱਚ ਆਈਆਂ ਹਨ ਤਾਂ ਕਾਰਵਾਈ ਕੀਤੀ ਜਾ ਰਹੀ ਹੈ।