ਬਰਨਾਲਾ: ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਪਰ ਫਿਰ ਵੀ ਕਈ ਭ੍ਰਿਸ਼ਟਾਚਾਰ ਕਰਨ ਵਾਲੇ ਮੁਲਾਜ਼ਮ ਆਪਣੀ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਜਿਸ ਦੀਆਂ ਤਾਜ਼ਾ ਤਸਵੀਰਾਂ ਬਰਨਾਲਾ ਦੇ ਤਹਿਸੀਲ ਕੰਪਲੈਕਸ (Tehsil Complex of Barnala) ਤੋਂ ਸਾਹਮਣੇ ਆਈਆਂ ਹਨ। ਜਿੱਥੇ ਇੱਕ ਰਿਟਾਇਰ ਕਾਨੂੰਨਗੋ ‘ਤੇ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਦੇ ਲਈ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ।
ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਕਿਸਾਨ (Farmers) ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜਦੋਂ ਪੀੜਤ ਵਿਅਕਤੀ ਆਪਣੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਦੇ ਲਈ ਕਾਨੂੰਨਗੋ ਕੋਲ ਆਇਆ, ਤਾਂ ਉਸ ਨੇ ਪੀੜਤ ਕਿਸਾਨ (Farmers) ਤੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ। ਜਿਸ ਤੋਂ ਬਾਅਦ ਪੀੜਤ ਨੇ ਆਪਣੀ ਮਾਂ ਦੇ ਗਹਿਣੇ ਵੇਚ ਕੇ ਭ੍ਰਿਸ਼ਟਾਚਾਰ ਕਰਨ ਵਾਲੇ ਕਾਨੂੰਨਗੋ ਨੂੰ ਪੈਸੇ ਦਿੱਤੇ ਅਤੇ ਜਦੋਂ ਮੁਲਜ਼ਮ ਪੀੜਤ ਤੋਂ ਹੋਰ ਪੈਸੇ ਦੀ ਮੰਗ ਕਰ ਰਿਹਾ ਸੀ, ਦੂਜੇ ਪਾਸੇ ਮੁਲਜ਼ਮ ਨੂੰ 18 ਹਜ਼ਾਰ ਰੁਪਏ ਜੋ ਰਿਸ਼ਵਤ ਵਿੱਚ ਲਏ ਸਨ, ਉਨ੍ਹਾਂ ਸਮੇਤ ਪੀੜਤ ਦੇ ਪਿੰਡ ਦੀ ਪੰਚਾਇਤ ਨੇ ਰੰਗੇ ਹੱਥੀ ਕਾਬੂ ਕੀਤਾ ਹੈ। ਪੀੜਤ ਕਿਸਾਨ ਕੋਲ ਮੁਲਜ਼ਮ ਦੀਆਂ ਉਹ ਆਡੀਓ ਹਨ, ਜਿਨ੍ਹਾਂ ਵਿੱਚ ਮੁਲਜ਼ਮ ਰਿਸ਼ਵਤ ਦੀ ਮੰਗ ਕਰ ਰਿਹਾ ਹੈ।