ਬਰਨਾਲਾ : ਪਿੰਡ ਬੀਹਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸੜਕ ਹਾਦਸਾ ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਬੀਹਲਾ ਨੇੜੇ ਵਾਪਰਿਆ ਜਿੱਥੇ ਇੱਟਾਂ ਦੇ ਭੱਠੇ ਦੇ ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਸਕੂਟਰ ਸਵਾਰ ਭੈਣ-ਭਰਾ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਮਾਤਾ-ਪਿਤਾ ਜ਼ਖ਼ਮੀ ਹੋ ਗਏ।
ਪਿੰਡ ਵਾਸੀਆਂ ਨੇ ਦੱਸਿਆ ਕਿ ਜਸਪਾਲ ਸਿੰਘ ਵਾਸੀ ਗੋਇੰਦਵਾਲ (ਲੁਧਿਆਣਾ) ਟੱਲੇਵਾਲ ਦੇ ਰਾਜ ਪੈਲੇਸ ਵਿਖੇ ਆਪਣੇ ਪਰਿਵਾਰ ਨਾਲ ਵਿਆਹ ਆਇਆ ਹੋਇਆ ਸੀ। ਵਿਆਹ ਤੋਂ ਬਾਅਦ ਦੇਰ ਸ਼ਾਮ ਉਹ ਵਾਪਸ ਆਪਣੀ ਪਤਨੀ, ਬੇਟੇ ਅਤੇ ਭਾਣਜੀ ਨਾਲ ਸਕੂਟਰ 'ਤੇ ਸਵਾਰ ਹੋ ਕੇ ਪਿੰਡ ਗਹਿਲਾਂ ਵੱਲ ਨੂੰ ਜਾ ਰਿਹਾ ਸੀ ਜਿਸ ਦੌਰਾਨ ਉਨ੍ਹਾਂ ਦੇ ਸਕੂਟਰ ਦੀ ਭੱਠੇ ਦੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ।