ਬਰਨਾਲਾ: ਸਾਬਕਾ ਕੈਬਿਨੇਟ ਮੰਤਰੀ ਅਤੇ ਅਕਾਲੀ ਦਲ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨਾਲ ਬਰਨਾਲਾ ਚ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਗਰੀਬ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਵਧਾਉਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਪਿਛੜੇ ਵਰਗ ਨੂੰ ਮਿਲ ਰਹੀਆਂ ਸਹੂਲਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਸਮੇਂ ਗਰੀਬ ਲੋਕਾਂ ਨੂੰ ਮੁਫ਼ਤ ਬਿਜਲੀ, ਸਿੱਖਿਆ, ਸ਼ਗਨ ਸਕੀਮ ਆਦਿ ਸਹੂਲਤਾਂ ਦਿੱਤੀਆਂ ਗਈਆਂ ਸੀ।
ਰਣੀਕੇ ਦਾ ਟਕਸਾਲੀਆਂ ਤੇ ਜ਼ੁਬਾਨੀ ਹਮਲਾ, ਪਾਰਟੀ ਛੱਡਣ ਵਾਲੇ ਦਾ ਹੋਇਆ ਸਿਆਸੀ ਖ਼ਾਤਮਾ - gulzar singh ranike
ਗੁਲਜ਼ਾਰ ਸਿੰਘ ਰਣੀਕੇ ਨੇ ਐੱਸਸੀ ਵਿੰਗ ਨਾਲ ਕੀਤੀ ਮੀਟਿੰਗ। ਪੰਜਾਬ ਸਰਕਾਰ 'ਤੇ ਸਾਬਕਾ ਸਰਕਾਰ ਦੀਆਂ ਸਹੂਲਤਾਂ ਬੰਦ ਕਰਨ ਦਾ ਲਾਇਆ ਦੋਸ਼। ਟਕਸਾਲੀਆਂ 'ਤੇ ਬਿਆਨ-ਪਾਰਟੀ ਛੱਡਣ ਵਾਲੇ ਦਾ ਸਿਆਸੀ ਤੌਰ ਉਤੇ ਹੋਇਆ ਖ਼ਾਤਮਾ
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਦੇ ਉੱਤੇ ਰਣੀਕੇ ਨੇ ਕਿਹਾ ਕਿ ਉਹ ਉਨ੍ਹਾਂ ਦੇ ਪੁਰਾਣੇ ਸਾਥੀ ਹਨ ਅਤੇ ਉਹ ਅੱਜ ਵੀ ਉਨ੍ਹਾਂ ਦਾ ਸਨਮਾਨ ਕਰਦੇ ਹਨ ਪਰ ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ ਹੁੰਦਾ। ਜਦੋਂ ਵੀ ਕਿਸੇ ਨੇ ਆਪਣੀ ਪਾਰਟੀ ਨੂੰ ਛੱਡਿਆ ਹੈ ਉਹ ਸਿਆਸੀ ਤੌਰ ਉੱਤੇ ਖ਼ਤਮ ਹੀ ਹੋਇਆ ਹੈ। ਰਣੀਕੇ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਦੇ ਆਉਣ ਤੋਂ ਬਾਅਦ ਅਕਾਲੀ ਦਲ ਬਾਦਲ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਉਸ ਦਾ ਵੋਟ ਬੈਂਕ ਵਧੇਗਾ।
ਉੱਥੇ ਹੀ ਸੁਖਦੇਵ ਸਿੰਘ ਢੀਂਡਸਾ ਦੇ ਚੋਣ ਲੜਨ ਦੇ ਮੁੱਦੇ ਉੱਤੇ ਬੋਲਦੇ ਹੋਏ ਰਣੀਕੇ ਨੇ ਕਿਹਾ ਕਿ ਇਹ ਪਾਰਟੀ ਹਾਈਕਮਾਨ ਦਾ ਕੰਮ ਹੈ ਕਿ ਕਿਸ ਨੂੰ ਕਿੱਥੋ ਚੋਣ ਲੜਵਾਉਣੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦਾ ਪੰਜਾਬ ਵਿੱਚ ਹੁਣ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ ਦਲ ਬਾਦਲ ਦਰਮਿਆਨ ਹੀ ਹੋਵੇਗਾ।