ਬਰਨਾਲਾ: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਹਰ ਪਾਰਟੀ ਵੱਲੋਂ ਪੂਰੀ ਜ਼ੋਰ ਅਜਮਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬਰਨਾਲਾ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਕੇਜਰੀਵਾਲ ਦੇ ਰੋਡ ਸ਼ੋਅ ਦੇ ਮੱਦੇਨਜ਼ਰ ਬਰਨਾਲਾ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਚੋਣ ਪ੍ਰਚਾਰ ਨੂੰ ਰੁਕਵਾ ਦਿੱਤਾ ਗਿਆ।
ਕੇਜਰੀਵਾਲ ਦੇ ਰੋਡ ਸ਼ੋਅ ਕਰਕੇ ਪੁਲਿਸ ਨੇ ਰੋਕਿਆ ਕਾਂਗਰਸੀ ਉਮੀਦਵਾਰ ਦਾ ਚੋੋਣ ਪ੍ਰਚਾਰ ਸ਼ਹਿਰ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਨੇੜੇ ਦਲਵੀਰ ਗੋਲਡੀ ਅਤੇ ਕਾਂਗਰਸੀ ਪਾਰਟੀ ਦੇ ਆਗੂ ਤੇ ਵਰਕਰ ਡੋਰ ਟੂ ਡੋਰ ਚੋਣ ਪ੍ਰਚਾਰ ਕਰ ਰਹੇ ਸਨ। ਪ੍ਰੰਤੂ ਕੇਜਰੀਵਾਲ ਦੇ ਰੋਡ ਸ਼ੋਅ ਕਾਰਨ ਬਰਨਾਲਾ ਪੁਲਿਸ ਨੇ ਕਾਂਗਰਸੀਆ ਨੂੰ ਸ਼ਹਿਰ ਵਿੱਚ ਵੜਨ ਤੋਂ ਰੋਕ ਦਿੱਤਾ ਜਿਸ ਕਰਕੇ ਪੁਲਿਸ ਪ੍ਰਸ਼ਾਸ਼ਨ ਅਤੇ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਸਮੇਤ ਕਾਂਗਰਸੀ ਵਰਕਰਾਂ ਦੀ ਕਾਫ਼ੀ ਧੱਕਾਮੁੱਕੀ ਹੋਈ।
ਕੇਜਰੀਵਾਲ ਦੇ ਰੋਡ ਸ਼ੋਅ ਕਰਕੇ ਪੁਲਿਸ ਨੇ ਰੋਕਿਆ ਕਾਂਗਰਸੀ ਉਮੀਦਵਾਰ ਦਾ ਚੋੋਣ ਪ੍ਰਚਾਰ ਉਥੇ ਹੀ ਇਸ ਮੌਕੇ ਦਲਵੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਅਤੇ ਪੁਲਿਸ ਪ੍ਰਸ਼ਾਸ਼ਨ ਉਪਰ ਧੱਕੇਸ਼ਾਹੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸ਼ਰ੍ਹੇਆਮ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਗੋਲਡੀ ਨੇ ਕਿਹਾ ਕਿ ਉਹ ਲੋਕਤੰਤਰੀ ਤਰੀਕੇ ਨਾਲ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ ਪ੍ਰੰਤੂ ਭਗਵੰਤ ਮਾਨ ਦੀ ਸਰਕਾਰ ਦਿੱਲੀ ਤੋਂ ਆਏ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਕਰਕੇ ਪੰਜਾਬ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ।
ਕੇਜਰੀਵਾਲ ਦੇ ਰੋਡ ਸ਼ੋਅ ਕਰਕੇ ਪੁਲਿਸ ਨੇ ਰੋਕਿਆ ਕਾਂਗਰਸੀ ਉਮੀਦਵਾਰ ਦਾ ਚੋੋਣ ਪ੍ਰਚਾਰ ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਲੜਾਈ ਵਿੱਚ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਸ਼ਹਿਰ ਬਰਨਾਲਾ ਵਿੱਚ ਦਾਖ਼ਲ ਹੋਣ ਤੋਂ ਪੁਲਿਸ ਪ੍ਰਸ਼ਾਸ਼ਨ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ। ਇਸ ਮੌਕੇ ਕਾਂਗਰਸੀਆਂ ਵਲੋਂ ਕੇਜਰੀਵਾਲ ਗੋ ਬੈਕ ਦੇ ਨਾਅਰੇ ਵੀ ਲਗਾਏ ਗਏ। ਇਸ ਤੋਂ ਬਾਅਦ ਕਾਫ਼ੀ ਜੱਦੋਜਹਿਦ ਦੇ ਬਾਅਦ ਕਾਂਗਰਸੀਆਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ:ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ