ਪੰਜਾਬ

punjab

ETV Bharat / state

ਸੰਗਰੂਰ ਜ਼ਿਮਨੀ ਚੋਣ: ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ - ਰਾਊਂਡ ਵਾਈਜ਼ ਗਿਣਤੀ

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਅੱਜ ਕੀਤੀ ਜਾਵੇਗੀ। ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਲੋਕਸਭਾ ਹਲਕੇ ਵਿੱਚ ਤਿਆਰੀਆਂ ਮੁਕੰਮਲ ਕਰਨ ਦਾ ਦਾਅਵੇ ਕੀਤੇ ਜਾ ਰਹੇ ਹਨ। ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਰਾਊਂਡ ਵਾਈਜ਼ ਇਹ ਗਿਣਤੀ ਕੀਤੀ ਜਾਵੇਗੀ।

ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਦਾ ਦਾਅਵਾ
ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਦਾ ਦਾਅਵਾ

By

Published : Jun 25, 2022, 9:28 PM IST

Updated : Jun 26, 2022, 6:09 AM IST

ਬਰਨਾਲਾ:ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਭਲਕੇ 26 ਜੂਨ ਯਾਨੀ ਅੱਜ ਕੀਤੀ ਜਾਵੇਗੀ। ਸੰਗਰੂਰ ਲੋਕ ਸਭਾ ਹਲਕੇ ਅਧੀਨ ਆਉਂਦੇ ਬਰਨਾਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਬਰਨਾਲਾ ਵਿੱਚ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਅਤੇ ਐਸਡੀਐਮ ਬਰਨਾਲਾ ਗੋਪਾਲ ਸਿੰਘ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਐੱਸਡੀਐੱਮ ਬਰਨਾਲਾ ਨੇ ਪੂਰੇ ਮੁਕੰਮਲ ਪ੍ਰਬੰਧ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਵੇਰੇ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ ਰਾਊਂਡ ਵਾਈਜ਼ ਗਿਣਤੀ ਕੀਤੀ ਜਾਵੇਗੀ।

ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਦਾ ਦਾਅਵਾ


ਇਸ ਮੌਕੇ ਗੱਲਬਾਤ ਕਰਦਿਆਂ ਐੱਸਡੀਐੱਮ ਬਰਨਾਲਾ ਗੋਪਾਲ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ 23 ਜੂਨ ਨੂੰ ਹੋਈਆਂ ਵੋਟਾਂ ਦੀ ਗਿਣਤੀ ਭਲਕੇ 26 ਜੂਨ ਨੂੰ ਬਰਨਾਲਾ ਦੇ ਐਸਡੀ ਕਾਲਜ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਦੀ ਕੀਤੀ ਜਾਵੇਗੀ। ਜਿਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਵੋਟਾਂ ਦੀ ਕਾਊਂਟਿੰਗ ਦੌਰਾਨ ਕਿਸੇ ਵੀ ਵਿਅਕਤੀ ਨੂੰ ਮੋਬਾਇਲ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜਿਆਂ ਉਪਰੰਤ ਲੋਕਾਂ ਨੂੰ ਆਪਣਾ ਭਾਈਚਾਰਕ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ:ਸੰਜੇ ਪੋਪਲੀ ਦੇ ਪੁੱਤ ਦੀ ਮੌਤ ਤੇ ਘਰ ’ਚੋਂ ਹੋਈ ਬਰਾਮਦਗੀ ਮਾਮਲੇ ’ਚ ਵਿਜੀਲੈਂਸ ਦਾ ਵੱਡਾ ਖੁਲਾਸਾ !

Last Updated : Jun 26, 2022, 6:09 AM IST

ABOUT THE AUTHOR

...view details