ਬਰਨਾਲਾ: ਕੋਰੋਨਾ ਵਾਇਰਸ ਕਾਰਨ ਬਰਨਾਲਾ ਵਿੱਚ ਕਰਫਿਊ ਜਾਰੀ ਹੈ। ਇਸ ਕਰਫਿਊ ਦੌਰਾਨ ਬਰਨਾਲਾ ਪ੍ਰਸ਼ਾਸਨ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਉਣ ਦੀ ਗੱਲ ਆਖੀ ਜਾ ਰਹੀ ਹੈ। ਪ੍ਰਸ਼ਾਸਨ ਦੇ ਇਹ ਦਾਅਵੇ ਉਸ ਸਮੇਂ ਫਿੱਕੇ ਪੈ ਗਏ ਜਦੋਂ ਸਫਾਈ ਸੇਵਕਾਂ ਦੇ ਮੁਹੱਲਾ ਵਾਲਮੀਕਿ ਭਾਈਚਾਰੇ ਦੇ ਲੋਕ ਰਾਸ਼ਨ ਨਾ ਮਿਲਣ ਕਾਰਨ ਸੜਕਾਂ 'ਤੇ ਉੱਤਰ ਆਏ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਦਿੱਤੀ।
ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਕਿ ਉਹ ਸਾਰੇ ਸ਼ਹਿਰ ਦੀ ਸਫ਼ਾਈ ਕਰਦੇ ਹਨ ਪਰ ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਅਜੇ ਤੱਕ ਉਨ੍ਹਾਂ ਦੇ ਘਰਾਂ ਤੱਕ ਨਹੀਂ ਪੁੱਜਿਆ। ਇਸ ਕਰਕੇ ਉਨ੍ਹਾਂ ਦੇ ਪਰਿਵਾਰ ਭੁੱਖੇ ਰਹਿਣ ਨੂੰ ਮਜਬੂਰ ਹਨ।
ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਸਾਰੇ ਸ਼ਹਿਰ ਦੀ ਸਫ਼ਾਈ ਕਰਦੇ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਕਿਸੇ ਪ੍ਰਕਾਰ ਦੀ ਗਲੱਬਜ਼, ਮਾਸਕ ਜਾਂ ਸੈਨੇਟਾਈਜ਼ਰ ਵੀ ਮੁਹੱਈਆ ਨਹੀਂ ਕਰਵਾਇਆ ਗਿਆ।