ਬਰਨਾਲਾ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਸਿਹਤ ਸੁਵਿਧਾਵਾਂ ਤੋਂ ਬਾਅਦ ਸਿੱਖਿਆ ਦੇ ਖੇਤਰ ਵਿੱਚ ਵਾਧਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਉਪਰਾਲੇ 'ਚ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਇਸ ਸੰਸਥਾ ਵੱਲੋਂ ਬਰਨਾਲਾ ਦੇ 20 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 20 ਐਲਈਡੀ ਦਿਤੀਆਂ ਗਈਆਂ, ਤਾਂ ਕਿ ਇਸ ਰਾਹੀਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੀ ਵਧਿਆ ਢੰਗ ਨਾਲ ਸਿੱਖਿਆ ਮਿਲ ਸਕੇ।
ਇਹ ਵੀ ਪੜ੍ਹੋ:ਜਲੰਧਰ 'ਚ ਵਾਪਰਿਆ ਸੜਕ ਹਾਦਸਾ, ਇੱਕ ਨੌਜਵਾਨ ਦੀ ਮੌਤ
ਇਸ ਮੌਕੇ ਵੈਲਫੇਅਰ ਸੁਸਾਇਟੀ ਦੇ ਪ੍ਰਬੰਧਕ ਨੇ ਕਿਹਾ ਕਿ ਸਮੇਂ ਦੇ ਬਦਲਣ ਨਾਲ ਤਕਨੀਕਾਂ 'ਚ ਵੀ ਬਦਲਾਅ ਆ ਰਿਹਾ ਹੈ। ਇਸੇ ਤਰ੍ਹਾਂ ਦਾ ਬਦਲਾਅ ਬੱਚਿਆਂ ਨੂੰ ਪੜਾਉਣ 'ਚ ਵੀ ਆਇਆ ਹੈ। ਪਹਿਲਾਂ ਬੱਚਿਆਂ ਨੂੰ ਬਲੈਕ ਬੋਰਡ ਰਾਹੀਂ ਪੜਾਇਆ ਜਾਂਦਾ ਸੀ ਹੁਣ ਸਮਾਟ ਕਲਾਸਾਂ ਰਾਹੀ ਸਿੱਖਿਆ ਦਿੱਤੀ ਜਾਂਦੀ ਹੈ।
ਉਨ੍ਹਾਂ ਨੇ ਕਿਹਾ ਕਿ ਸੰਸਥਾ ਨੇ ਇਸ ਨੂੰ ਧਿਆਨ 'ਚ ਰੱਖ ਕੇ ਸੁਸਾਇਟੀ ਵੱਲੋਂ 20 ਸਰਕਾਰੀ ਪ੍ਰਾਇਮਰੀ ਸਕੂਲਾਂ ਚ 20 ਐਲਈਡੀ ਦੇਣ ਦਾ ਉਪਰਾਲਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਕਰਨ ਦਾ ਇਹ ਹੀ ਮਕਸਦ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਵਾਂਗੂ ਸਿੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਤਕਨੀਕੀ ਸਾਧਨ ਨਾ ਹੋਣ ਕਾਰਨ ਬੱਚੇ ਪੜ੍ਹਾਈ ਵਿੱਚ ਪਿੱਛੇ ਰਹਿ ਜਾਂਦੇ ਹਨ ਜਿਸ ਕਰਕੇ ਹੁਣ ਕੰਪਿਊਟਰ ਤੇ ਐਲਈਡੀ ਨਾਲ ਪੜ੍ਹਾਈ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਹੋਰ ਉੱਚਾ ਹੋ ਸਕੇਗਾ।
ਇਸ ਸਮਾਗਮ ਦੇ ਮੁੱਖ ਮਹਿਮਾਨਾਂ ਨੇ ਕਿਹਾ ਕਿ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਦੇ ਵੱਲੋਂ 20 ਸਕੂਲਾਂ ਨੂੰ ਵੀ 20 ਐਲਈਡੀ ਦੇਣ ਦਾ ਅਹਿਮ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਗ਼ਰੀਬ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਹੋ ਸਕੇਗੀ।