ਬਰਨਾਲਾ: ਪਾਕਿਸਤਾਨ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਵੱਡੀ ਗਿਣਤੀ 'ਚ ਸੰਗਤ ਵਿੱਚ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਕਰਨ ਦਾ ਬੜਾ ਉਤਸ਼ਾਹ ਹੈ, ਪਰ ਕਰਤਾਰਪੁਰ ਸਾਹਿਬ ਜਾਣ ਲਈ ਰਜਿਸਟਰੇਸ਼ਨ ਕਰਵਾਉਣ ਲਈ ਸੰਗਤ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਨੂੰ ਦੇਖਦੇ ਨੂੰ ਸ਼ੋਮਣੀ ਕਮੇਟੀ ਨੇ ਗੁਰਦੁਆਰਾ ਬਾਬਾ ਗਾਂਧਾ ਸਿੰਘ 'ਚ ਕਰਤਾਰਪੁਰ ਯਾਤਰਾ ਲਈ ਮੁਫ਼ਤ ਯਾਤਰਾ ਕਾਉਂਟਰ ਖੋਲ੍ਹਿਆ, ਜਿਸ ਤਹਿਤ ਸੰਗਤਾਂ ਦੀ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਨ ਲਈ ਰਜੀਸਟਰੇਸ਼ਨ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁਫ਼ਤ ਯਾਤਰਾ ਕਾਉਂਟਰ ਦਾ ਦੂਜਾ ਜਥਾ ਸ਼ਨੀਵਾਰ ਨੂੰ ਗੁਰਦੁਆਰਾ ਬਾਬਾ ਗਾਂਧਾ ਸਿੰਘ ਤੋਂ ਰਵਾਨਾ ਹੋ ਗਿਆ ਹੈ, ਜੋ ਕਿ 125 ਸ਼ਰਧਾਲੂ ਦਾ ਹੈ।
ਕਰਤਾਰਪੁਰ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂਆਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਦੇ ਦਰਸ਼ਨ ਕਰਨ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੂਰਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸੰਗਤਾਂ ਨੂੰ ਇਸ ਦੀ ਗੱਲ ਦੀ ਬੜੀ ਖੁਸ਼ੀ ਹੈ ਕਿ ਜਿੱਥੇ ਬਾਬਾ ਨਾਨਕ ਨੇ ਆਪਣੀ ਜ਼ਿੰਦਗੀ ਦੇ 18 ਸਾਲ ਵਤੀਤ ਕੀਤੇ ਸਨ ਤੇ ਉਸ ਦੇ ਦਰਸ਼ਨ ਕਰਨ ਲਈ ਉਹ ਜਾ ਰਹੇ ਹਨ।