ਬਰਨਾਲਾ: ਕੋਵਿਡ-19 ਦੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ ਨੇ 28 ਦਿਨ ਬਾਅਦ ਕੋਵਿਡ-19 ਵੈਕਸੀਨ ਦੀ ਦੂਜੀ ਡੋਜ ਲਗਵਾਉਣ ਸਮੇਂ ਕਹੀ।
ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ: ਸਿਵਲ ਸਰਜਨ - ਸਿਵਲ ਸਰਜਨ ਬਰਨਾਲਾ
ਇਹ ਗੱਲ ਸਿਵਲ ਸਰਜਨ ਬਰਨਾਲਾ ਨੇ ਕੋਵਿਡ 19 ਦੀ ਦੂਜੀ ਡੋਜ਼ ਲਗਵਾਉਣ ਸਮੇਂ ਕਹੀ।

ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ: ਸਿਵਲ ਸਰਜਨ
ਉਨ੍ਹਾਂ ਕਿਹਾ ਕਿ ਖੁਦ ਉਨ੍ਹਾਂ ਵੱਲੋਂ ਦੂਜੀ ਡੋਜ ਲਗਵਾਈ ਗਈ ਹੈ ਤਾਂ ਜੋ ਉਹ ਵੀ ਸੁਰੱਖਿਅਤ ਰਹਿਣ ਅਤੇ ਬਾਕੀ ਅਮਲੇ ਨੂੰ ਵੀ ਹੱਲਾਸ਼ੇਰੀ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਕੋਵਿਡ-19 ਵੈਕਸੀਨ ਲਗਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਮਲੇ ਨੂੰ ਵੈਕਸੀਨ ਲਗਵਾਈ ਜਾਣੀ ਹੈ, ਜਿਨ੍ਹਾਂ ਨੇ ਕਰੋਨਾ ਮਹਾਮਾਰੀ ਵਿਰੁੱਧ ਮੋਹਰੀ ਰਹਿ ਕੇ ਜ਼ਿੰਮੇਵਾਰੀ ਨਿਭਾਈ ਹੈ। ਇਸ ਮੌਕੇ ਸਿਹਤ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ।