ਬਰਨਾਲਾ:ਜੇਲ੍ਹ ਪਹੁੰਚਣ 'ਤੇ ਉਨ੍ਹਾਂ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ 'ਤੇ ਹੱਲ ਵੀ ਦੱਸੇ। ਇਸ ਤੋਂ ਇਲਾਵਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਵੱਲੋਂ ਜੇਲ੍ਹ ਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਾਹਿਬ ਦੀ ਜ਼ਰੂਰਤ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਦੀਆਂ ਸੇਵਾਵਾਂ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਰਖ਼ਾਸਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣੀ ਹੁੰਦੀ ਹੈ (session judge surprisingly checked district jail barnala)। ਉਨ੍ਹਾਂ ਵੱਲੋਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਵਿੱਚ ਸੈਨੇਟਾਈਜਰ (sanitized jail), ਕੈਦੀਆਂ ਤੇ ਹਵਾਲਾਤੀਆਂ ਲਈ ਮਾਸਕ (mask for prisoners and inmates), ਜੇਲ੍ਹ ਦੀ ਸਾਫ਼-ਸਫ਼ਾਈ (sanitize in jail), ਖਾਣਾ ਪਕਾਉਣ ਵਾਲੀ ਜਗ੍ਹਾ ਦੀ ਸਾਫ਼-ਸਫ਼ਾਈ (cleanliness in kitchen)ਦਾ ਖਾਸ ਖਿਆਲ ਰੱਖਿਆ ਜਾਵੇ।