ਬਰਨਾਲਾ: ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੱਚ ਬੋਲਣ ਦੀ ਸਜ਼ਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਇਤਿਹਾਸਿਕ ਪਾਰਟੀ ਹੈ, ਉਹ ਸਿਰਫ 3 ਸੀਟਾਂ ਉੱਤੇ ਸਿਮਟ ਗਈ ਜਿਸਦੀ ਪੂਰੀ ਤਰ੍ਹਾਂ ਨਾਲ ਜ਼ਿੰਮੇਦਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੈ। ਸੁਖਬੀਰ ਬਾਦਲ ਵਿਰੁੱਧ ਬੋਲਣ ਕਰਕੇ ਉਹ ਪਾਰਟੀ ਪ੍ਰਧਾਨ ਦੀਆਂ ਅੱਖਾਂ ਵਿੱਚ ਰੜਕ ਰਹੇ ਸਨ। ਇਸਦੇ ਬਾਅਦ ਉਨ੍ਹਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਝੂਠ, ਜਿਸ ਵਿੱਚ ਉਨ੍ਹਾਂ ਨੇ ਮੁੱਖਮੰਤਰੀ ਭਗਵੰਤ ਮਾਨ ਉੱਤੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਸਾਹਿਬ ਵਿੱਚ ਜਾਣ ਦੀ ਗੱਲ ਕਹੀ ਗਈ ਸੀ, ਉਸਦਾ ਵਿਰੋਧ ਕੀਤਾ ਸੀ। ਕਿਉਂਕਿ ਉਸ ਦਿਨ ਭਗਵੰਤ ਮਾਨ ਦਾ ਉਨ੍ਹਾਂ ਨੇ ਖੁਦ ਸਨਮਾਨ ਕੀਤਾ ਸੀ ਅਤੇ ਉਹ ਮੌਕੇ ਉੱਤੇ ਮੌਜੂਦ ਸਨ।
ਮੁੱਖਮੰਤਰੀ ਭਗਵੰਤ ਮਾਨ ਦੁਆਰਾ ਸ਼ਰਾਬ ਨਹੀਂ ਪੀ ਹੋਈ ਸੀ, ਜਿਸਦੇ ਬਾਅਦ ਉਨ੍ਹਾਂ ਨੂੰ ਪਾਰਟੀ ਚੋਂ ਕੱਢਿਆ ਜਾਣਾ ਤੈਅ ਸੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਗੁਰਦੁਆਰਾ ਸਾਹਿਬ ਵਿੱਚ ਆਏ ਸਨ ਤਾਂ ਉੱਥੋਂ ਦੇ ਮੈਨੇਜਰ, ਗ੍ਰੰਥੀ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਹੋਰ ਲੋਕ ਵੀ ਹਾਜ਼ਰ ਸਨ ਪਰ ਕਿਸੇ ਨੂੰ ਵੀ ਭਗਵੰਤ ਮਾਨ ਸ਼ਰਾਬੀ ਹਾਲਤ ਵਿੱਚ ਨਹੀਂ ਦੇਖੇ ਸਨ, ਜਦੋਂਕਿ ਸੁਖਬੀਰ ਸਿੰਘ ਬਾਦਲ ਦੁਆਰਾ ਉਨ੍ਹਾਂ ਉੱਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਭਗਵੰਤ ਮਾਨ ਸ਼ਰਾਬ ਪੀਕੇ ਗੁਰਦੁਆਰਾ ਸਾਹਿਬ ਵਿੱਚ ਗਏ ਹਨ ਜਿਸਦੇ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੈਂਸ ਕਰਕੇ ਇਸਦਾ ਸੱਚ ਬਿਆਨ ਕੀਤਾ ਸੀ।