ਬਰਨਾਲਾ:ਜ਼ਿਲ੍ਹਾ ਬਰਨਾਲਾ ਤੋਂ ਸਾਬਕਾ ਸੰਸਦੀ ਸਕੱਤਰ ਤੇ ਐਸਜੀਪੀਸੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਬਾਦਲਾਂ ਵਿਰੁੱਧ ਬਗਾਵਤ ਦਾ ਝੰਡਾ ਚੁੱਕ ਲਿਆ ਹੈ। ਐਸਜੀਪੀਸੀ ਪ੍ਰਧਾਨ ਦੀ ਭਲਕੇ ਚੋਣ ਵਿੱਚ ਬਾਦਲਾਂ ਦੇ ਪ੍ਰਧਾਨ ਦੇ ਵਿਰੋਧ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਵਲੋਂ ਬਗਾਵਤ ਦੀ ਤਾਰੀਫ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਕੀਤੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ Baldev Singh Chungan held a press conference ਦੇ ਨਾਲ ਸੰਤ ਘੁੰਨਸ ਵਲੋਂ ਆਪਣੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਉਹ ਲੰਬੇ ਸਮੇਂ ਤੋਂ ਬੇਚੈਨੀ ਵਿੱਚ ਸਨ ਅਤੇ ਮਨ ਦਾ ਭਾਰ ਹਲਕਾ ਕਰਨ ਲਈ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਮੁਆਫੀ ਮੰਗਾਂਗਾ। balvir singh ghunnas supported Bibi Jagir Kaur
ਇਸ ਦੌਰਾਨ ਐਸਜੀਪੀਸੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਨੇ ਗੱਲਬਾਤ ਕਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਗੁਰੂ ਗ੍ਰੰਥ ਸਮੇਤ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਉਹ ਪਿਛਲੇ ਲੰਬੇ ਸਮੇਂ ਤੋਂ ਅੰਦਰੋਂ ਪ੍ਰੇਸ਼ਾਨ ਸਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਜ਼ਿੰਮੇਵਾਰ ਸਿੱਧਮ ਸਿੱਧੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਅਤੇ ਸਮੇਂ ਦੇ ਐੱਸਜੀਪੀਸੀ ਮੈਂਬਰ ਵੀ ਹਨ। ਪਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਅਤੇ ਐੱਸਜੀਪੀਸੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਸ ਨਾਲ ਦੇਸ਼ ਅਤੇ ਵਿਦੇਸ਼ ਦੀ ਸਿੱਖ ਸੰਗਤ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਖ਼ਿਲਾਫ਼ ਰੋਸ ਵੇਖਣ ਨੂੰ ਮਿਲਿਆ।
ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਉਹ ਮੌਜੂਦਾ ਸਰਕਾਰ ਅਤੇ ਐਸਜੀਪੀਸੀ ਦੀ ਸੇਵਾ ਨਿਭਾ ਰਹੇ ਸਨ। ਜਿਸ ਲਈ ਉਹ ਆਪ ਖੁਦ ਵੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਸਿੱਧੇ ਜ਼ਿੰਮੇਵਾਰ ਹਨ। ਉਨ੍ਹਾਂ ਹੱਥ ਬੰਨ੍ਹ ਕੇ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ ਅਤੇ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਸਜ਼ਾ ਲਈ ਵੀ ਪੇਸ਼ ਹੋਣ ਦੀ ਗੱਲ ਆਖੀ।