ਬਰਨਾਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਉਤੇ ਵਿਸਾਖੀ ਵਾਲੇ ਦਿਨ ਕਥਿਤ ਤੌਰ ਉਤੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਾਖਲ ਹੋਣ ਦੇ ਦੋਸ਼ ਲੱਗੇ ਸਨ। ਜਿਸ 'ਤੇ ਤਜਿੰਦਰ ਪਾਲ ਸਿੰਘ ਬੱਗਾ ਕੌਮੀ ਸਕੱਤਰ ਬੀਜੇਪੀ ਯੂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਦਾਖਲ ਹੋਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਉਥੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਇਸ ਮਾਮਲੇ ਦਾ ਸੱਚ ਦੱਸਿਆ ਹੈ ਕਿਉਂਕਿ ਵਿਸਾਖੀ ਮੌਕੇ ਸੀਐਮ ਭਗਵੰਤ ਮਾਨ ਨੂੰ ਐਸਜੀਪੀਸੀ ਵੱਲੋਂ ਹੀ ਸਨਮਾਨਿਤ ਕੀਤਾ ਗਿਆ ਸੀ। ਹੁਣ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਐਸ.ਜੀ.ਪੀ.ਸੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਭਗਵੰਤ ਸਿੰਘ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ ਅਤੇ ਨਾ ਹੀ ਸ਼ਰਾਬ ਦੀ ਬਦਬੂ ਆ ਰਹੀ ਸੀ।