ਬਰਨਾਲਾ : ਬਰਨਾਲਾ ਦੇ ਪਿੰਡ ਵਜੀਦਕੇ ਦੇ ਨੌਜਵਾਨ ਜਸਵੀਰ ਸਿੰਘ ਨੇ ਜੰਮੂ 'ਚ ਡਿਊਟੀ ਦੌਰਾਨ ਸੀਨੇ 'ਚ ਗੋਲੀ ਲੱਗਣ ਨਾਲ ਦੇਸ਼ ਲਈ ਸ਼ਹੀਦੀ ਪ੍ਰਾਪਤ ਕੀਤੀ। ਉਸ ਦਾ ਪਿੰਡ 'ਚ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਰਹੀ। ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਪ੍ਰਸ਼ਾਸਨਿਕ ਅਤੇ ਸਿਆਸੀ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਿਪਾਹੀ ਜਸਵੀਰ ਸਿੰਘ 10 ਜੇਕੇ ਰਾਈਫਲਜ਼ ਵਿੱਚ ਲਾਂਸ ਨਾਇਕ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ਵਜੀਦਕੇ ਕਲਾਂ ਵਿਖੇ ਪੁੱਜੀ, ਜਿੱਥੇ ਫੌਜ ਵੱਲੋਂ ਰਾਈਫਲਾਂ ਨਾਲ ਸਲਾਮੀ ਦੇਣ ਉਪਰੰਤ ਫੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮਹਿਲਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਹੀਦ ਨੂੰ ਸਲਾਮੀ ਦਿੱਤੀ ਅਤੇ ਅੰਤਿਮ ਵਿਦਾਇਗੀ ਦਿੱਤੀ।
ਜੰਮੂ 'ਚ ਸ਼ਹੀਦ ਹੋਏ ਬਰਨਾਲਾ ਦੇ ਜਵਾਨ ਜਸਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ - ਮਹਿਲਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਬਰਨਾਲਾ ਦੇ ਨੌਜਵਾਨ ਸ਼ਹੀਦ ਜਸਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ ਹੈ। ਜਸਵੀਰ ਸਿੰਘ ਜੰਮੂ ਵਿੱਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ।
![ਜੰਮੂ 'ਚ ਸ਼ਹੀਦ ਹੋਏ ਬਰਨਾਲਾ ਦੇ ਜਵਾਨ ਜਸਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ Shaheed Jasvir Singh was cremated with official honors](https://etvbharatimages.akamaized.net/etvbharat/prod-images/1200-675-18487002-280-18487002-1683891002126.jpg)
ਦਲੇਰ ਤੇ ਹਿੰਮਤੀ ਨੌਜਵਾਨ ਸੀ ਜਸਵੀਰ :ਇਸ ਮੌਕੇ ਸ਼ਹੀਦ ਜਸਵੀਰ ਸਿੰਘ ਦੀ ਫੌਜ ਟੁਕੜੀ ਦੇ ਸੂਬੇਦਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਜਸਵੀਰ ਸਿੰਘ ਬਹੁਤ ਹੀ ਦਲੇਰ ਤੇ ਹਿੰਮਤੀ ਨੌਜਵਾਨ ਸੀ। ਡਿਊਟੀ ਦੌਰਾਨ ਨਾਕੇ ਉਪਰ ਉਸ ਨਾਲ ਇਹ ਹਾਦਸਾ ਵਾਪਰਿਆ ਹੈ। ਪਰ ਇਸਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸਦੀ ਜਾਂਚ ਫੌਜ ਵਲੋਂ ਕੀਤੀ ਜਾ ਰਹੀ ਹੈ, ਜੋ ਵੀ ਸੱਚ ਸਾਹਮਣੇ ਆਵੇਗਾ। ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਫੌਜ ਵਲੋਂ ਬਣਦੇ ਮਾਣ ਸਨਮਾਨ ਸ਼ਹੀਦ ਜਸਵੀਰ ਸਿੰਘ ਦੇ ਪਰਿਵਾਰ ਨੂੰ ਜਲਦ ਦਿੱਤੇ ਜਾਣਗੇ।
- Drug addiction: 5 STAR ਹੋਟਲਾਂ ਵਰਗੇ ਹੋਣਗੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰ ! ਵੱਡੇ ਬਦਲਾਅ ਦੀ ਤਿਆਰੀ 'ਚ ਸਰਕਾਰ- ਖਾਸ ਰਿਪੋਰਟ
- ਸੂਬੇ ਵਿੱਚ ਲਾਗੂ ਰਾਈਟ ਟੂ ਵਾਕ, ਕੀ ਪੈਦਲ ਜਾਣ ਵਾਲਿਆਂ ਲਈ ਸੁਰੱਖਿਅਤ ਨੇ ਪੰਜਾਬ ਦੀਆਂ ਸੜਕਾਂ ?
- Person Arrest With Heroin: ਫਰੀਦਕੋਟ CIA ਸਟਾਫ ਪੁਲਿਸ ਨੇ ਹੈਰੋਇਨ ਤੇ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
ਮਾਂ ਪਿਓ ਦਾ ਇਕਲੌਤਾ ਕਮਾਊ ਪੁੱਤ ਸੀ :ਇਸ ਮੌਕੇ ਮਹਿਲਕਲਾ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਹੀਦ ਨੂੰ ਸਲਾਮੀ ਦਿੱਤੀ। ਸ਼ਹੀਦ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਪੂਰੇ ਪਿੰਡ ਅਤੇ ਆਸ-ਪਾਸ ਦੇ ਸ਼ਹਿਰਾਂ ਤੋਂ ਪਹੁੰਚੇ ਲੋਕਾਂ ਦੀਆਂ ਅੱਖਾਂ ਨਮ ਸਨ। ਵਿਧਾਇਕ ਪੰਡੋਰੀ ਨੇ ਕਿਹਾ ਕਿ ਸ਼ਹੀਦ ਜਸਵੀਰ ਸਿੰਘ ਆਪਣੇ ਪਰਿਵਾਰ ਦਾ ਇੱਕਲੌਤਾ ਕਮਾਊ ਪੁੱਤ ਸੀ। ਇਹ ਇਕੱਲੇ ਪਰਿਵਾਰ ਹੀ ਨਹੀਂ ਬਲਕਿ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ। ਸ਼ਹੀਦ ਫੌਜੀ ਜਵਾਨ ਉਹਨਾਂ ਦੇ ਵਿਧਾਨ ਸਭਾ ਹਲਕੇ ਮਹਿਲ ਕਲਾਂ ਨਾਲ ਸਬੰਧਤ ਸੀ। ਉਹਨਾਂ ਦੀ ਸ਼ਹਾਦਤ ਉੱਤੇ ਸਮੁੱਚੇ ਦੇਸ਼ ਨੂੰ ਮਾਣ ਹੈ। ਉਹਨਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਵੀ ਸਰਕਾਰ ਵੱਲੋਂ ਬਣਦਾ ਮਾਣ-ਸਨਮਾਨ ਜਲਦੀ ਹੀ ਦਿੱਤਾ ਜਾਵੇਗਾ।