ਬਰਨਾਲਾ: 14 ਫਰਵਰੀ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਹੇਰਾਫੇਰੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ 31 ਵਿੱਚੋਂ 4 ਸੀਟਾਂ 'ਤੇ ਜਿੱਤ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਨਤੀਜਿਆਂ ਵਿਰੁੱਧ ਹਾਈ ਕੋਰਟ ਜਾਣ ਦੀ ਗੱਲ ਕਹੀ ਹੈ।
ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਨੇ ਹੇਰਾਫੇਰੀ ਦੇ ਲਗਾਏ ਇਲਜ਼ਾਮ - ਸ਼੍ਰੋਮਣੀ ਅਕਾਲੀ ਦਲ
ਬਰਨਾਲਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਹੇਰਾਫੇਰੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ 31 ਵਿੱਚੋਂ 4 ਸੀਟਾਂ 'ਤੇ ਜਿੱਤ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਨਤੀਜਿਆਂ ਵਿਰੁੱਧ ਹਾਈ ਕੋਰਟ ਜਾਣ ਦੀ ਗੱਲ ਕਹੀ ਹੈ।
ਕਾਂਗਰਸ ਨੇ ਕੀਤੀ ਹੇਰਾਫੇਰੀ: ਅਕਾਲੀ ਉਮੀਦਵਾਰ
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਨੂੰ ਪਹਿਲੇ ਹੀ ਦਿਨ ਤੋਂ ਹੇਰਾਫੇਰੀ ਦਾ ਖ਼ਦਸ਼ਾ ਸੀ। ਕਿਉਂਕਿ ਚੋਣਾਂ ਹੋਣ ਤੋਂ ਬਾਅਦ ਦੋ ਦਿਨ ਬੇਵਜ੍ਹਾ ਈ.ਵੀ.ਐੱਮ. ਮਸ਼ੀਨਾਂ ਨੂੰ ਪ੍ਰਸ਼ਾਸਨ ਦੇ ਕਬਜ਼ੇ ਵਿੱਚ ਰੱਖਿਆ ਗਿਆ। ਉਹਨਾਂ ਨੇ ਕਿਹਾ ਕਿ ਜਿਸ ਵਾਰਡ ’ਚ ਅਕਾਲੀ ਦਲ ਦਾ ਗੜ ਸੀ ਉਥੇ ਕਾਂਗਰਸ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤਿਆ ਹੈ ਜੋ ਕਿ ਸੰਭਵ ਨਹੀਂ ਹੈ, ਇਸ ਕਰਕੇ ਸਾਨੂੰ ਪੂਰਾ ਯਕੀਨ ਹੈ ਕੀ ਵੋਟਾਂ ’ਚ ਹੇਰਾਫੇਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਜਗ੍ਹਾ 'ਚ ਈਵੀਐਮ ਮਸ਼ੀਨਾਂ ਰੱਖੀਆਂ ਗਈਆਂ ਸਨ, ਉਸ ਜਗ੍ਹਾ ਰਾਤ ਸਮੇਂ ਕਾਂਗਰਸੀ ਉਮੀਦਵਾਰ ਆਉਂਦੇ ਰਹੇ ਹਨ। ਜਿਸ ਕਰਕੇ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਈ.ਵੀ.ਐੱਮ. ਮਸ਼ੀਨਾਂ ਵਿੱਚ ਹੇਰਾਫੇਰੀ ਕਰਕੇ ਕਾਂਗਰਸ ਪਾਰਟੀ ਇਹ ਚੋਣਾਂ ਜਿੱਤੀ ਹੈ।