ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਤਹਿਤ ਜ਼ਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਦੇ ਲੋਕਾਂ ਵੱਲੋਂ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬਾਈਕਾਟ ਕਰਨ ਵਾਲੇ ਤਿੰਨ ਕਿਸਾਨਾਂ ਵਿਰੁੱਧ ਧਨੌਲਾ ਥਾਣੇ ਦੀ ਪੁਲਿਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਹੈ।ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਅੱਜ ਧਨੌਲਾ ਦੇ ਲੋਕਾਂ ਵੱਲੋਂ ਥਾਣੇ ਦਾ ਘਿਰਾਉ ਕਰ ਕੇ ਧਰਨਾ ਦਿੱਤਾ ਗਿਆ ਅਤੇ ਦਰਜ਼ ਕੀਤੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਤਿੰਨ ਕਿਸਾਨਾਂ ’ਤੇ ਥਾਣਾ ਧਨੌਲਾ ਦੀ ਪੁਲਿਸ ਨੇ ਪਰਚਾ ਕੀਤਾ ਦਰਜ
ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਭਾਜਪਾ ਆਗੂ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਘਟੀਆ ਬਿਆਨਬਾਜ਼ੀ ਦਾ ਧਨੌਲਾ ਦੇ ਲੋਕਾਂ ਵੱਲੋਂ ਰੋਸ ਵੱਜੋਂ ਹਰਜੀਤ ਗਰੇਵਾਲ ਦਾ ਬਾਈਕਾਟ ਕੀਤਾ ਸੀ। ਜਿਸ ਤਹਿਤ ਪਿੰਡ ਦੇ ਕਿਸਾਨਾਂ ਵੱਲੋਂ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ’ਤੇ ਨਾ ਦੇਣ ਦਾ ਐਲਾਨ ਕੀਤਾ ਸੀ। ਜਿਸਤੋਂ ਬਾਅਦ ਤਿੰਨ ਕਿਸਾਨਾਂ ’ਤੇ ਥਾਣਾ ਧਨੌਲਾ ਦੀ ਪੁਲਿਸ ਨੇ ਪਰਚਾ ਦਰਜ ਕੀਤਾ ਹੈ। ਪੁਲਿਸ ਦੀ ਇਹ ਕਾਰਵਾਈ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਵਾਉਣ ਲਈ ਕੀਤੀ ਗਈ ਹੈ। ਜਿਸਦੇ ਰੋਸ ਵਜੋਂ ਅੱਜ ਥਾਣੇ ਅੱਗੇ ਧਰਨਾ ਦਿੱਤਾ ਹੈ।