ਪੰਜਾਬ

punjab

ETV Bharat / state

CAA ਦੇ ਵਿਰੋਧ 'ਚ ਸਿਮਰਜੀਤ ਸਿੰਘ ਮਾਨ ਨੇ 25 ਜਨਵਰੀ ਨੂੰ ਕੀਤਾ ਪੰਜਾਬ ਬੰਦ ਦਾ ਐਲਾਨ - ਨਾਗਰਿਕਤਾਂ ਸੋਧ ਕਾਨੂੰਨ

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 25 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਆਰਐਸਐਸ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ, ਜਿਸ ਦੇ ਖਿਲਾਫ ਅਸੀਂ ਖੜ੍ਹੇ ਹੋਏ ਹਾਂ।

Simarajit Singh Mann announced Punjab shutdown on January 25 in protest of CAA
ਫ਼ੋਟੋ

By

Published : Jan 21, 2020, 11:47 PM IST

ਬਰਨਾਲਾ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ 'ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਜੋਂ 25 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ।

ਵੇਖੋ ਵੀਡੀਓ

ਇੱਕ ਸਮਾਗਮ ਦੌਰਾਨ ਪਹੁੰਚੇ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘੱਟ ਗਿਣਤੀ ਵਾਲੇ ਲੋਕਾਂ ਨਾਲ ਹੋ ਰਹੀ ਧੱਕੇਸ਼ਾਹੀਆਂ ਦੇ ਖਿਲਾਫ 25 ਜਨਵਰੀ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਆਰਐਸਐਸ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ, ਜਿਸ ਦੇ ਖਿਲਾਫ ਅਸੀਂ ਖੜ੍ਹੇ ਹੋਏ ਹਾਂ। ਉਨ੍ਹਾਂ ਨੇ ਕਿਹਾ ਕਿ ਮੁਸਲਮਾਨ ਭਾਈਚਾਰੇ ਦੀ ਬਾਬਰੀ ਮਸਜਿਦ ਢਾਹ ਕੇ ਸੁਪਰੀਮ ਕੋਰਟ ਰਾਹੀਂ ਉੱਥੇ ਹਿੰਦੂ ਮੰਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

1984 ਵਿੱਚ ਸਿੱਖਾਂ ਦੇ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵੱਲੋਂ ਹਮਲਾ ਕੀਤਾ ਗਿਆ ਅਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਜਿਸ ਦੇ ਖਿਲਾਫ ਅਜੇ ਤੱਕ ਕੋਈ ਕੋਰਟ ਨੇ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਹਿੰਦੂ, ਸਿੱਖ, ਮੁਸਲਮਾਨਾਂ ਨੂੰ ਅਪੀਲ ਕਰਦੇ ਹਾਂ ਕਿ 25 ਜਨਵਰੀ ਨੂੰ ਪੰਜਾਬ ਬੰਦ ਲਈ ਸਾਡਾ ਸਾਥ ਦੇਣ।

ABOUT THE AUTHOR

...view details