ਪੰਜਾਬ

punjab

ETV Bharat / state

ਹੰਡਿਆਇਆ ਵਿਖੇ 'ਵਿਗਿਆਨਕ ਡੇਅਰੀ ਫਾਰਮਿੰਗ' ਦਾ ਛੇ ਦਿਨਾਂ ਸਿਖਲਾਈ ਪ੍ਰੋਗਰਾਮ

ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਹੰਡਿਆਇਆ, ਵੱਲੋਂ ਖੇਤੀਬਾੜੀ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ “ਵਿਗਿਆਨਕ ਡੇਅਰੀ ਫਾਰਮਿੰਗ” ਵਿਸ਼ੇ ਤੇ ਛੇ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਤਸਵੀਰ
ਤਸਵੀਰ

By

Published : Mar 25, 2021, 5:35 PM IST

ਬਰਨਾਲਾ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਹੰਡਿਆਇਆ, ਬਰਨਾਲਾ ਵੱਲੋਂ ਪਮੇਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ “ਵਿਗਿਆਨਕ ਡੇਅਰੀ ਫਾਰਮਿੰਗ” ਵਿਸ਼ੇ ਤੇ ਛੇ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਵਿੱਚ ਪੇਂਡੂ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਸਮੇਤ ਕੁਲ 35 ਕਿਸਾਨਾਂ ਨੇ ਹਿੱਸਾ ਲਿਆ। ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ ਕੇ. ਵੀ. ਕੇ., ਬਰਨਾਲਾ ਨੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਵਪਾਰਕ ਪੱਧਰ 'ਤੇ ਸਵੈ-ਰੋਜ਼ਗਾਰ ਵਜੋਂ ਵਿਗਿਆਨਕ ਡੇਅਰੀ ਫਾਰਮਿੰਗ ਦੀ ਮਹੱਤਤਾ ਸੰਬੰਧੀ ਨੌਜਵਾਨਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਵੱਖ-ਵੱਖ ਪਸ਼ੂਆਂ ਅਤੇ ਮੱਝਾਂ ਦੀਆਂ ਨਸਲਾਂ, ਉਨ੍ਹਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਇਆ।

ਵਿਗਿਆਨਕ ਡੇਅਰੀ ਫਾਰਮਿੰਗ ਪ੍ਰੋਗਰਾਮ

ਡਾ. ਪ੍ਰਤੀਕ ਜਿੰਦਲ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਸਿਖਿਆਰਥੀਆਂ ਨਾਲ ਵਿਸਥਾਰ ਵਿੱਚ ਡੇਅਰੀ ਫਾਰਮਿੰਗ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਸ਼ੈੱਡਾਂ ਦੀ ਬਣਤਰ, ਖ਼ੁਰਾਕ ਅਤੇ ਪ੍ਰਜਣਨ ਪ੍ਰਬੰਧਨ ਦੀਆਂ ਜ਼ਰੂਰਤਾਂ ਬਾਰੇ ਵਿਸਥਾਰਤ ਭਾਸ਼ਣ ਦਿੱਤੇ। ਡਾ. ਸੁਰਿੰਦਰਾ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਚਾਰੇ ਦੇ ਉਤਪਾਦਨ ਅਤੇ ਸੰਭਾਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਕਈ ਹੋਰ ਮਾਹਰਾਂ ਨੇ ਪਸ਼ੂਆਂ ਦੀ ਉਮਰ ਦੇ ਹਿਸਾਬ ਨਾਲ ਸੰਤੁਲਨ ਰਾਸ਼ਨ ਤਿਆਰ ਕਰਨ, ਟੀਕਾਕਰਨ ਦੇ ਕਾਰਜਕ੍ਰਮ, ਕੀੜੇ-ਮਕੌੜੇ ਅਤੇ ਬਿਮਾਰੀਆਂ ਨੂੰ ਨਿਯੰਤਰਣ ਕਰਨ ਲਈ ਸੁਝਾਅ 'ਤੇ ਵੀ ਚਾਨਣਾ ਪਾਇਆ। ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਦੇ ਡੇਅਰੀ ਫਾਰਮ, ਬੱਕਰੀ ਫਾਰਮ ਅਤੇ ਪੋਲਟਰੀ ਫਾਰਮ ਦਾ ਦੌਰਾ ਕਰਵਾਇਆ ਗਿਆ ਅਤੇ ਪੰਜਾਬੀ ਭਾਸ਼ਾ ਦੀ ਡੇਅਰੀ ਫਾਰਮਿੰਗ ਦੀ ਕਿਤਾਬ ਵੀ ਦਿੱਤੀ ਗਈ।

ABOUT THE AUTHOR

...view details