ਬਰਨਾਲਾ: ਬਰਨਾਲਾ (Barnala) ਜ਼ਿਲ੍ਹੇ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪ੍ਰਸ਼ਾਸਨ ਵੱਲੋਂ ਚੋਰਾਂ ਤੇ ਨਕੇਲ ਕੱਸਣ ਲਈ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਡੀ.ਐਸ.ਪੀ (DSP) ਬਲਜੀਤ ਸਿੰਘ ਬਰਾੜ ਅਤੇ ਐੱਸ.ਐੱਚ.ਓ (SHO) ਜਗਜੀਤ ਸਿੰਘ ਘੁਮਾਣ ਦੀ ਸਮੁੱਚੀ ਟੀਮ ਨੇ ਤਪਾ ਮੰਡੀ ਇਲਾਕੇ ਵਿੱਚ ਨਸ਼ਾ ਤਸਕਰੀ ਕਰਨ, ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਜ਼ਰੂਰੀ ਕਾਰਵਾਈ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਲੁੱਟ ਖੋਹ ਅਤੇ ਨਸ਼ਾ ਤਸਕਰੀ ਕਰਨ ਵਾਲੇ ਗ੍ਰਿਫ਼ਤਾਰ - drug traffickers
ਬਰਨਾਲਾ (Barnala) ਜ਼ਿਲ੍ਹੇ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪ੍ਰਸ਼ਾਸਨ ਵੱਲੋਂ ਚੋਰਾਂ ਤੇ ਨਕੇਲ ਕੱਸਣ ਲਈ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਅਤੇ ਲੁੱਟਖੋਹ ਕਰਨ ਵਾਲੇ 5 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਲੁੱਟ ਖੋਹ ਅਤੇ ਨਸ਼ਾ ਤਸਕਰੀ ਕਰਨ ਵਾਲੇ ਗ੍ਰਿਫ਼ਤਾਰ
ਉਹਨਾਂ ਦੱਸਿਆ ਕਿ ਘੱਟ ਉਮਰ ਦੇ ਨੌਜਵਾਨ ਆਪਣੇ ਨਸ਼ੇ ਦੀ ਪੂਰਤੀ ਲਈ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਨਾਲ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਅਤੇ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ:-ਪਲੰਬਰ ਨੇ ਲਾਲਚ ’ਚ ਆ ਕੇ ਔਰਤ ’ਤੇ ਕੀਤਾ ਜਾਨਲੇਵਾ ਹਮਲਾ