ਪੰਜਾਬ

punjab

ETV Bharat / state

ਕੋਵਿਡ-19: ਬਰਨਾਲਾ 'ਚ ਸਮਾਜ ਸੇਵੀਆਂ ਨੇ ਸਰਕਾਰੀ ਹਸਪਤਾਲ ਨੂੰ ਪੀਪੀਈ ਕਿੱਟਾਂ ਦਾਨ - ਸਰਕਾਰੀ ਹਸਪਤਾਲ ਬਰਨਾਲਾ

ਪੂਰੀ ਦੁਨੀਆਂ ਵਿੱਚ ਕਰੋਨਾ ਵਾਇਰਸ ਦੀ ਮਹਾਂਮਾਰੀ ਦਾ ਕਹਿਰ ਚੱਲ ਰਿਹਾ ਹੈ ਤਾਂ ਅਜਿਹੇ ਮੌਕੇ ਸਰਕਾਰੀ ਹਸਪਤਾਲਾਂ ਵਿੱਚ ਮੁੱਢਲੀਆਂ ਸਹੂਲਤਾਂ ਲਈ ਵੀ ਡਾਕਟਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਹੱਲ ਲਈ ਸਮਾਜ ਸੇਵੀ ਸੰਸਥਾਵਾਂ ਤੇ ਲੋਕ ਅੱਗੇ ਆ ਰਹੇ ਹਨ।

ਫ਼ੋਟੋ
ਫ਼ੋਟੋ

By

Published : Apr 16, 2020, 10:03 AM IST

ਬਰਨਾਲਾ: ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੇ ਕਹਿਰ ਤੋਂ ਬਚਣ ਲਈ ਸੂਬੇ ਵਿੱਚ ਕਰਫਿਊ ਲੱਗਿਆ ਹੋਇਆ ਹੈ। ਇਸ ਦੌਰਾਨ ਸਰਕਾਰੀ ਹਸਪਤਾਲਾਂ ਵਿੱਚ ਮੁੱਢਲੀਆਂ ਸਹੂਲਤਾਂ ਲਈ ਵੀ ਡਾਕਟਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸ਼ਕਿਲ ਦੇ ਹੱਲ ਲਈ ਸਮਾਜ ਸੇਵੀ ਸੰਸਥਾਵਾਂ ਤੇ ਲੋਕ ਅੱਗੇ ਆ ਰਹੇ ਹਨ।

ਵੀਡੀਓ

ਉੱਥੇ ਹੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਸਮਾਜ ਸੇਵੀ ਪਰਿਵਾਰ ਨੇ ਪੀਪੀਈ ਕਿੱਟਾਂ ਦਿੱਤੀਆਂ, ਜੋ ਕਰੋਨਾ ਮਰੀਜ਼ ਦੇ ਇਲਾਜ ਮੌਕੇ ਡਾਕਟਰਾਂ ਦੀ ਵਰਤੋਂ ਲਈ ਬਹੁਤ ਜ਼ਰੂਰੀ ਹਨ। ਇਸ ਕਾਰਜ ਦੀ ਜ਼ਿਲ੍ਹੇ ਦੇ ਸਿਹਤ ਵਿਭਾਗ ਨੇ ਖ਼ੂਬ ਸ਼ਲਾਘਾ ਕੀਤੀ।

ਇਸ ਸਬੰਧੀ ਗੱਲਬਾਤ ਕਰਦਿਆਂ ਦਾਨੀ ਵਿਅਕਤੀ ਪ੍ਰੇਮ ਕੁਮਾਰ ਕੱਟੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਚੱਲ ਰਹੀ ਹੈ। ਇਸ ਦੇ ਇਲਾਜ ਲਈ ਡਾਕਟਰ ਦਿਨ ਰਾਤ ਇੱਕ ਕਰ ਰਹੇ ਹਨ। ਇਸ ਕਰਕੇ ਅੱਜ ਦੀ ਘੜੀ ਡਾਕਟਰਾਂ ਨੂੰ ਪੀਪੀਈ ਕਿੱਟਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ।

ਇਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਪਰਿਵਾਰ ਨੇ 20 ਦੇ ਕਰੀਬ ਕਿੱਟਾਂ ਸਰਕਾਰੀ ਹਸਪਤਾਲ ਦੇ ਐਸਐਮਓ ਦੇ ਹਵਾਲੇ ਕੀਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਇਲਾਕੇ ਬਾਦਲ, ਲੰਬੀ, ਘੁੱਦਾ ਅਤੇ ਗਿੱਦੜਬਾਹਾ ਵੱਲ ਵੀ ਹਸਪਤਾਲਾਂ ਵਿੱਚ ਇਹ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕਿੱਤਾ ਕਾਫ਼ੀ ਵਧੀਆ ਕੁਆਲਟੀ ਦੀਆਂ ਹਨ ਅਤੇ ਇਨ੍ਹਾਂ ਨੂੰ ਇੱਕ ਵਾਰ ਪਾਉਣ ਤੋਂ ਬਾਅਦ ਮੁੜ ਤੋਂ ਕੇ ਵਰਤੋਂ ਵਿੱਚ ਲਿਆ ਜਾ ਸਕਦਾ ਹੈ।

ਇਸ ਸਬੰਧੀ ਬਰਨਾਲਾ ਦੇ ਐਸਐਮਓ ਡਾਕਟਰ ਤਪਿੰਦਰ ਜੋਤ ਜੋਤੀ ਕੌਸ਼ਲ ਨੇ ਕਿਹਾ ਕਿ ਇੱਕ ਪਰਿਵਾਰ ਨੇ 20 ਦੇ ਕਰੀਬ ਪੀਪੀਈ ਕਿੱਟਾਂ ਦਿੱਤੀਆਂ, ਜਿਸ ਦੀ ਅੱਜ ਦੀ ਘੜੀ ਬਹੁਤ ਜ਼ਰੂਰਤ ਹੈ। ਇਸ ਲਈ ਉਹ ਦਾਨੀ ਪਰਿਵਾਰ ਦਾ ਧੰਨਵਾਦ ਕਰਦੇ ਹਨ।

ABOUT THE AUTHOR

...view details