ਬਰਨਾਲਾ:ਜ਼ਿਲ੍ਹੇ ਦੇ ਪਿੰਡ ਪੱਖੋਕੇ ਅਤੇ ਮੱਲ੍ਹੀਆਂ ਦੀ ਸਹਿਕਾਰੀ ਸਭਾ ਦੇ ਗਬਨ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕਾਦੀਆਂ ਅਤੇ ਪੀੜਤ ਲੋਕਾਂ ਵਲੋਂ ਗਬਨ ਮਾਮਲੇ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ 31 ਦਿਨਾਂ ਤੋਂ ਡੀਸੀ ਬਰਨਾਲਾ ਦੇ ਦਫ਼ਤਰ ਅੱਗੇ ਪੱਕਾ ਧਰਨਾ ਜਾਰੀ ਹੈ। ਹੁਣ ਇਸ ਮਾਮਲੇ ਵਿੱਚ ਧਰਨਾਕਾਰੀਆਂ ਨੇ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਨੂੰ ਘੇਰਨ ਦਾ ਐਲਾਨ ਕੀਤਾ ਹੈ।
ਸਰਕਾਰ ਤੇ ਪ੍ਰਸ਼ਾਸਨ ਨਹੀਂ ਕਰ ਰਿਹਾ ਕੋਈ ਕਾਰਵਾਈ: ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਸ਼ਹਿਣਾ ਅਤੇ ਦਰਸ਼ਨ ਸਿੰਘ ਚੀਮਾਂ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਪਿੰਡ ਪੱਖੋਕੇ ਤੇ ਮੱਲੀਆਂ ਦੀ ਸਾਂਝੀ ਕੋਅਪਰੇਟਿਵ ਸੁਸਾਇਟੀ ਵਿੱਚ ਸੈਕਟਰੀ ਵਲੋਂ ਨੂੰ ਲੈ ਕੇ ਸਰਕਾਰ ਤੇ ਪ੍ਰਸਾਸ਼ਨ ਵਲੋਂ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿ ਪੰਜਾਬ ਸਰਕਾਰ ਭ੍ਰਿਸਾਚਾਰ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰੰਤ਼ੂ ਡੇਢ ਸਾਲ ਤੋਂ ਸੁਸਾਇਟੀ ਵਿੱਚ ਹੋਏ ਕਰੋੜਾਂ ਰੁਪਏ ਦੇ ਗਬਨ ਦਾ ਇਨਸਾਫ ਦੇਣ ਦੀ ਬਜਾਏ ਪੰਜਾਬ ਸਰਕਾਰ ਇਸ ਗਬਨ ਮਾਮਲੇ ਵਿੱਚ ਲਿਪਤ ਸੈਕਟਰੀ, ਕੋਅਪਰੇਟਿਵ ਬੈਕ ਬ੍ਰਾਂਚ ਪੱਖੋ ਕੈਚੀਆਂ ਦੇ ਮੁਲਾਜਮਾਂ, ਸਹਿਕਾਰਤਾ ਵਿਭਾਗ ਅਤੇ ਆਡਿਟ ਵਿਭਾਗ ਦੇ ਕਰਮਚਾਰੀਆਂ ਨੂੰ ਬਚਾਅ ਰਹੀ ਹੈ।