ਬਰਨਾਲਾ: ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ (Special Chief Secretary Kirpa Shankar Saroj) ਨੇ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਹਨੂੰ ਨੂੰ ਜੀ ਆਇਆਂ ਆਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਬਰਨਾਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਵਿਸ਼ੇਸ਼ ਉਪਰਾਲੇ (Special measures to increase greenery) ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਕੁੱਲ 117 ਏਕੜ ਰਕਬੇ ਵਿਚ ਪੌਦੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚੋਂ 49 ਏਕੜ ਰਕਬੇ ਵਿਚ ਪੌਦੇ ਲਗਾਉਣ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ।
ਵਿਸ਼ੇਸ਼ ਮੁੱਖ ਸਕੱਤਰ ਨੇ ਵਿਕਾਸ ਦੇ ਕੰਮਾਂ ਦਾ ਲਿਆ ਜਾਇਜ਼ਾ, ਮੰਡੀਆਂ ਵਿੱਚ ਕਿਸਾਨਾਂ ਦੀ ਵੀ ਲਈ ਸਾਰ ਉਨ੍ਹਾਂ ਦੱਸਿਆ ਕਿ 33 ਏਕੜ ਇੱਕਮੁਸ਼ਤ ਰਕਬਾ ਹੰਡਿਆਇਆ ਵਿਖੇ ਹੈ, ਜਿਥੇ ਪੌਦੇ ਲਗਾਉਣ ਦੇ ਨਾਲ ਨਾਲ ਸੀਵਰ ਟ੍ਰੀਟਮੈਂਟ ਪਲਾਂਟ ਲਗਾਉਣ ਉੱਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਬਡਬਰ ਵਿਖੇ ਪੈਂਦੇ 100 ਏਕੜ ਕਰੀਬ ਰਕਬੇ ਵਿੱਚ ਫੈਲੇ ਜੰਗਲ ਨੂੰ ਹੋਰ ਵੱਧ ਹਰਿਆ ਭਰਿਆ ਕਰਨ ਲਈ ਓਥੇ ਜਲਗਾਹ ਬਣਾਈ ਜਾ ਰਹੀ ਹੈ।
ਵਿਸ਼ੇਸ਼ ਮੁੱਖ ਸਕੱਤਰ ਨੇ ਵਿਕਾਸ ਦੇ ਕੰਮਾਂ ਦਾ ਲਿਆ ਜਾਇਜ਼ਾ, ਮੰਡੀਆਂ ਵਿੱਚ ਕਿਸਾਨਾਂ ਦੀ ਵੀ ਲਈ ਸਾਰ ਇਸ ਵੈੱਟਲੈਂਡ ਲਈ 4-5 ਏਕੜ ਰਕਬੇ ਵਿੱਚ ਛੱਪੜ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 147 ਸਰਕਾਰੀ ਸਕੂਲਾਂ ਵਿੱਚ ਮਿਨੀ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿੱਥੇ ਪੌਦੇ ਤਿਆਰ ਕਰਕੇ ਅੱਗੇ ਦਿੱਤੇ ਜਾਣਗੇ।
ਵਿਸ਼ੇਸ਼ ਮੁੱਖ ਸਕੱਤਰ ਨੇ ਵਿਕਾਸ ਦੇ ਕੰਮਾਂ ਦਾ ਲਿਆ ਜਾਇਜ਼ਾ, ਮੰਡੀਆਂ ਵਿੱਚ ਕਿਸਾਨਾਂ ਦੀ ਵੀ ਲਈ ਸਾਰ ਵਿਸ਼ੇਸ਼ ਸਕੱਤਰ ਵੱਲੋਂ ਬਰਨਾਲਾ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਰਵਾਈ ਜਾ ਰਹੀਆਂ ਉਸਾਰੀਆਂ, ਸੜਕਾਂ ਦੇ ਕੰਮ ਆਦਿ ਸਬੰਧੀ ਵੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਕੰਮ, ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ (Do not set fire to paddy straw) ਸਬੰਧੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਸ਼ੀਨਰੀ ਸਬੰਧੀ ਅਤੇ ਹੋਰ ਮੁੱਦਿਆਂ ਉੱਤੇ ਵੀ ਵਿਚਾਰ ਕੀਤੇ ਗਏ।
ਵਿਸ਼ੇਸ਼ ਮੁੱਖ ਸਕੱਤਰ ਨੇ ਵਿਕਾਸ ਦੇ ਕੰਮਾਂ ਦਾ ਲਿਆ ਜਾਇਜ਼ਾ, ਮੰਡੀਆਂ ਵਿੱਚ ਕਿਸਾਨਾਂ ਦੀ ਵੀ ਲਈ ਸਾਰ ਇਸ ਮੌਕੇ ਬੋਲਦਿਆਂ ਕਿਰਪਾ ਸ਼ੰਕਰ ਸਰੋਜ ਨੇ ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾ (Shankar Saroj praised the Barnala administration) ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਹਰਿਆਵਲ ਮੁਹਿੰਮ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਸਾਰੇ ਸਰਕਾਰੀ ਅਫਸਰ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਪੱਖੀ ਕੰਮਾਂ ਨੂੰ ਪਹਿਲ ਦੇ ਆਧਾਰ ਉੱਤੇ ਕਰਨ।
ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬਰਨਾਲਾ ਦਾਣਾ ਮੰਡੀ ਦਾ ਦੌਰਾ ਕੀਤਾ ਜਿੱਥੇ ਝੋਨੇ ਦੀ ਆਮਦ, ਖ਼ਰੀਦ ਅਤੇ ਕਿਸਾਨਾਂ ਨੂੰ ਕੀਤੀਆਂ ਗਈਆਂ ਅਦਾਇਗੀਆਂ ਸਬੰਧੀ ਜਾਇਜ਼ਾ ਲਿਆ।
ਇਸ ਮੌਕੇ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ 28 ਅਕਤੂਬਰ 2022 ਸ਼ਾਮ ਤੱਕ ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਆਮਦ ਕੁੱਲ 2.77 ਲੱਖ ਮੀਟ੍ਰਿਕ ਟਨ ਰਹੀ, ਜਿਸ ਵਿਚੋਂ 2.43 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ:ਨੇਤਰਹੀਣ ਹੋਣ ਦੇ ਬਾਵਜੂਦ ਕਿਰਤ ਦੀ ਕਮਾਈ ਕਰਨ ਵਾਲਾ ਸੁਖਵਿੰਦਰ ਸਭ ਲਈ ਬਣਿਆ ਮਿਸਾਲ
ਇਸ ਵਿਚੋਂ ਪਿਛਲੇ 72 ਘੰਟਿਆਂ 'ਚ 133. 56 ਫੀਸਦੀ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਖਰੀਦੇ ਗਏ ਝੋਨੇ ਦੀ ਅਦਾਇਗੀ ਸਿੱਧੇ ਤੌਰ ਉੱਤੇ ਕਿਸਾਨਾਂ ਦੇ ਖਾਤਿਆਂ 'ਚ ਤਬਦੀਲ ਕੀਤੀ ਜਾ ਰਹੀ ਹੈ। ਪਿਛਲੇ 48 ਘੰਟਿਆਂ ਵਿੱਚ ਸਰਕਾਰ ਵੱਲੋਂ 115 ਫੀਸਦੀ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਕੁੱਲ ਰਕਮ 376.27 ਕਰੋੜ ਬਣਦੀ ਹੈ।