ਪੰਜਾਬ

punjab

ETV Bharat / state

ਮੀਤ ਹੇਅਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ, ਸ਼ਹਿਰ 'ਚ ਕੱਢੀ ਗਈ ਸ਼ੋਭਾ ਯਾਤਰਾ - ਬਰਨਾਲਾ ਦੀ ਤਾਜ਼ਾ ਖਬਰ ਪੰਜਾਬੀ ਵਿੱਚ

ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ (Dussehra procession in Barnala) ਜਾ ਰਿਹਾ ਹੈ। ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਭਾਰਤੀ ਮਹਾਂਵੀਰ ਦਲ ਬਰਨਾਲਾ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ (Barnala latest news in Punjabi) ਕੀਤਾ।

ਮੀਤ ਹੇਅਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ
ਮੀਤ ਹੇਅਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ

By

Published : Oct 5, 2022, 5:28 PM IST

ਬਰਨਾਲਾ:ਬਰਨਾਲਾ ਵਿੱਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ (Dussehra procession in Barnala) ਜਾ ਰਿਹਾ ਹੈ। ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਭਾਰਤੀ ਮਹਾਂਵੀਰ ਦਲ ਬਰਨਾਲਾ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਥੇ ਮੰਤਰੀ ਮੀਤ ਹੇਅਰ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ (Barnala latest news in Punjabi) ਵਧਾਈ ਦਿੱਤੀ।


ਪਿਛਲੇ 2 ਸਾਲਾਂ ਤੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਨਹੀਂ ਮਨਾਇਆ ਜਾ ਸਕਿਆ ਸੀ, ਪਰ ਹੁਣ ਇਸ ਮਹਾਂਮਾਰੀ ਦੀ ਸਮਾਪਤੀ ਤੋਂ ਬਾਅਦ ਇਹ ਤਿਉਹਾਰ ਪਹਿਲਾਂ ਵਾਂਗ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ।

ਮੀਤ ਹੇਅਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ




ਇਸ ਮੌਕੇ 'ਤੇ ਗੱਲਬਾਤ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਪੂਰੇ ਦੇਸ਼ 'ਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਵੀ ਸਾਡੇ ਸਮਾਜ ਵਿੱਚ ਬਹੁਤ ਸਾਰੇ ਲੋਕ ਬੁਰਾਈ ਦੇ ਰਾਹ ਤੁਰ ਰਹੇ ਹਨ। ਇਸ ਲਈ ਸਾਨੂੰ ਅੱਜ ਦੇ ਦਿਨ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਸਮਾਜ ਵਿੱਚੋਂ ਬੁਰਾਈਆਂ ਨੂੰ ਖਤਮ ਕਰਕੇ ਚੰਗੇ ਮਾਰਗ ਨੂੰ ਅਪਣਾਇਆ ਜਾਵੇ।

ਮੀਤ ਹੇਅਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ




ਉਥੇ ਸ਼ੋਭਾ ਯਾਤਰਾ ਕੱਢ ਰਹੇ ਮਹਾਂਵੀਰ ਦਲ ਦੇ ਮੈਂਬਰਾਂ ਨੇ ਕਿਹਾ ਕਿ ਪਿਛਲੇ 2 ਸਾਲਾਂ ਤੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਨਹੀਂ ਮਨਾਇਆ ਜਾ ਸਕਿਆ ਪਰ ਇਸ ਵਾਰ ਇਹ ਤਿਉਹਾਰ ਪਹਿਲਾਂ ਵਾਂਗ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਨੂੰ ਮਨਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਦੇ ਚਲਦਿਆਂ ਅੱਜ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੰਚਾਇਤੀ ਮੰਦਿਰ ਬਰਨਾਲਾ ਤੋਂ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜਿਸ ਵਿੱਚ ਵੱਖ-ਵੱਖ ਝਾਂਕੀਆਂ ਦੇਖਣ ਨੂੰ ਮਿਲਣਗੀਆਂ। ਇਹ ਸ਼ੋਭਾ ਯਾਤਰਾ ਪੂਰੇ ਬਰਨਾਲਾ ਸ਼ਹਿਰ ਵਿੱਚੋਂ ਦੀ ਹੁੰਦੀ ਹੋਈ ਸ਼ਾਮ ਨੂੰ ਦੁਸਹਿਰਾ ਗਰਾਊਂਡ ਵਿਖੇ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ:ਦੁਸਹਿਰੇ ਮੌਕੇ ਕਿਤਾਬਾਂ ਅਤੇ ਬੂਟਿਆਂ ਦਾ ਲੰਗਰ

ABOUT THE AUTHOR

...view details