ਬਰਨਾਲਾ:ਪੰਜਾਬ ਵਿੱਚ ਆਮ ਆਦਮੀ ਸਰਕਾਰ ਵੱਲੋਂ ਜਿੱਥੇ 'ਦਿੱਲੀ ਦੇ ਸਕੂਲ ਮਾਡਲ' ਦੀ ਚਰਚਾ ਪੰਜਾਬ ਵਿੱਚ ਕੀਤੀ ਜਾਂਦੀ ਹੈ। ਉੱਥੇ ਹੀ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ Government Senior Secondary School Hamidi ਵਿਖੇ ਅਧਿਆਪਕਾਂ ਦੀ ਘਾਟ Hamidi village of Barnala staged a sit in ਤੋਂ ਪ੍ਰੇਸ਼ਾਨ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੇ ਸਕੂਲ ਗੇਟ ਅੱਗੇ ਧਰਨਾ ਦਿੱਤਾ। ਇਸ ਮੌਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਵਿਦਿਆਰਥੀਆਂ ਤੇ ਮਾਪਿਆਂ ਨੇ ਸਕੂਲ ‘ਚ ਖਾਲੀ ਅਸਾਮੀਆਂ ਫੌਰੀ ਭਰਨ ਦੀ ਮੰਗ ਕੀਤੀ। Students and parents of Hamidi village
ਜਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਇਸ ਸਕੂਲ ਦੇ ਇੰਚਾਰਜ ਸਮੇਤ ਚਾਰ ਅਧਿਆਪਕਾਂ ਨੇ ਸਕੂਲ ‘ਚੋਂ ਆਪਣੀ ਇੱਛਾ ਨਾਲ ਬਦਲੀ ਕਰਵਾ ਲਈ ਜਿਸ ਕਾਰਨ ਪਹਿਲਾਂ ਹੀ ਅਸਾਮੀਆਂ ਦੀ ਘਾਟ ਨਾਲ ਜੂਝ ਰਹੇ ਸਕੂਲ ਵਿੱਚ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ।
ਪਿੰਡ ਦੇ ਪੰਚ ਜਸਵਿੰਦਰ ਸਿੰਘ ਮਾਂਗਟ,ਸਾਬਕਾ ਸਰਪੰਚ ਨਾਥ ਸਿੰਘ ਹਮੀਦੀ,ਪੰਚ ਅਮਰ ਸਿੰਘ ਚੋਪੜਾ,ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਬਲਰਾਜ ਸਿੰਘ ਹਮੀਦੀ,ਕੇਵਲ ਸਿੰਘ ਹਮੀਦੀ,ਜਗਜੀਤ ਸਿੰਘ ਸਰਾਂ, ਗੁਰਪ੍ਰਕਾਸ਼ ਸਿੰਘ ਠੁੱਲੀਵਾਲ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਵੱਡੀ ਗਿਣਤੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸਰਕਾਰੀ ਨੌਕਰੀ ਲੈਣ ਲਈ ਧਰਨੇ ਦੇ ਰਹੇ ਹਨ ਜਦਕਿ ਦੂਜੇ ਪਾਸੇ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਸਕੂਲਾਂ ਵਿੱਚ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕਰ ਸਕਦੀ ਹੈ ਤੇ ਉਨ੍ਹਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾ ਸਕਦੀ ਹੈ।