ਪੰਜਾਬ

punjab

ETV Bharat / state

ਜ਼ਮੀਨੀ ਵਿਵਾਦ ਦੇ ਚੱਲਦਿਆਂ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ, 3 ਵਿਰੁੱਧ ਪਰਚਾ ਦਰਜ਼ - ਜ਼ਮੀਨੀ ਵਿਵਾਦ

ਬਰਨਾਲਾ ਦੇ ਪਿੰਡ ਧੌਲਾ ਵਿਖੇ ਦੋ ਚਚੇਰੇ ਕਿਸਾਨ ਭਰਾਵਾਂ ਦਰਮਿਆਨ ਜ਼ਮੀਨੀ ਲੜਾਈ ਦੇ ਵਿਵਾਦ ਕਾਰਨ ਇੱਕ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਉਧਰ ਪੁਲਿਸ ਵਲੋਂ ਇਸ ਮਾਮਲੇ ਵਿੱਚ ਮ੍ਰਿਤਕ ਦਾ ਪੋਸਟਮਾਰਟਮ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਚਚੇਰੇ ਭਰਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ, 3 ਵਿਰੁੱਧ ਪਰਚਾ ਦਰਜ਼
ਚਚੇਰੇ ਭਰਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ, 3 ਵਿਰੁੱਧ ਪਰਚਾ ਦਰਜ਼

By

Published : Dec 4, 2020, 4:01 PM IST

ਬਰਨਾਲਾ: ਪਿੰਡ ਧੌਲਾ 'ਚ ਜ਼ਮੀਨੀ ਵਿਵਾਦ ਦੇ ਚੱਲਦੇ ਇੱਕ ਨੇ ਜ਼ਹਿਰ ਨਿਗਲ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਦੂਜੇ ਹੱਥ ਪੁਲਿਸ ਨੇ ਇਸ ਮਾਮਲੇ 'ਚ ਮ੍ਰਿਤਕ ਦਾ ਪੋਟਸਮਾਰਟਮ ਕਰ ਕੲਰਵਾਈ ਅਮਲ 'ਚ ਲੈ ਕੇ ਆਉਂਦੀ ਹੈ।

ਚਚੇਰੇ ਭਰਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ, 3 ਵਿਰੁੱਧ ਪਰਚਾ ਦਰਜ਼

ਇਨਸਾਫ਼ ਦੀ ਮੰਗ ਕਰ ਰਿਹਾ ਪਰਿਵਾਰ

ਚਚੇਰੇ ਭਰਾਂਵਾਂ 'ਚ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਇੱਕ ਦੂਜੇ ਨੂੰ ਮਾੜੇ ਬੋਲ ਬੋਲੇ ਜਾ ਰਹੇ ਸੀ, ਜਿਸ ਤੋਂ ਬਾਅਦ ਇੱਕ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਪਸ 'ਚ ਲੜ੍ਹਾਈ ਹੋਣ ਤੋਂ ਬਾਅਦ ਉਹ ਪ੍ਰੇਸ਼ਾਨ ਸੀ ਤੇ ਉਹ ਬਹਾਨਾ ਲੱਗਾ ਕੇ ਘਰੋਂ ਬਾਹਰ ਚੱਲੇ ਗਏ ਤੇ ਘਰ ਨਾ ਪਰਤਣ ਤੇ ਜਦੋਂ ਉਨ੍ਹਾਂ ਦੀ ਭਾਲ ਕੀਤੀ ਗਈ ਤਾਂ ਉਹ ਖੇਤ 'ਚ ਮਿਲੇ ਤੇ ਉਨ੍ਹਾਂ ਕੁੱਝ ਜਹਿਰੀਲਾ ਖਾ ਲਿਆ ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਇਸੇ ਵਿਵਾਦ ਦੇ ਚੱਲਦੇ ਉਹ ਪ੍ਰੇਸ਼ਾਨ ਸੀ ਤੇ ਉਨ੍ਹਾਂ ਆਪਣੀ ਜਾਨ ਲੈ ਲਈ। ਇਨਸਾਫ਼ ਦੀ ਮੰਗ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਫ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਜਾਂਚ ਅਧਿਕਾਰੀ ਨੇ ਦਿੱਤੀ ਜਾਣਕਾਰੀ

ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ 3 ਮੁਲਜ਼ਮਾਂ 'ਤੇ ਧਾਰਾ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ABOUT THE AUTHOR

...view details