ਪੰਜਾਬ

punjab

ETV Bharat / state

ਸਾਡੀ ਸਰਕਾਰ ਸਮੇਂ ਰੁਕੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ- ਸੁਖਬੀਰ ਬਾਦਲ

ਬਰਨਾਲਾ ਦੇ ਹਲਕਾ ਭਦੌੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਫ਼ਾਂਸੀ ਦੀ ਸਜ਼ਾ ਤੋਂ ਬਚਾਉਣ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਸਰਕਾਰ ਦਾ ਵੱਡਾ ਰੋਲ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

By

Published : Jun 9, 2022, 4:51 PM IST

ਬਰਨਾਲਾ: ਸੰਗਰੂਰ ਦੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਭਦੌੜ, ਬਰਨਾਲਾ ਅਤੇ ਮਹਿਲ ਕਲਾਂ ਵਿਖੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਸੁਖਬੀਰ ਬਾਦਲ ਹਲਕੇ ਦੇ ਲੋਕਾਂ ਨੂੰ ਬੰਦੀ ਸਿੰਘਾਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਵਾਸਤਾ ਪਾਇਆ।ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾਂ ਨੂੰ ਫ਼ਾਂਸੀ ਦੀ ਸਜ਼ਾ ਦਾ ਐਲਾਨ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਲੋਂ ਕੀਤਾ ਗਿਆ ਸੀ,ਪਰ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ੍ਰੋ੍ਮਣੀ ਅਕਾਲੀ ਦਲ ਦੀ ਸਰਕਾਰ ਨੇ ਸਟੈਂਡ ਲਿਆ ਅਤੇ ਭਾਈ ਰਾਜੋਆਣਾਂ ਨੂੰ ਫ਼ਾਂਸੀ ਦੀ ਸਜ਼ਾ ਤੋਂ ਬਚਾਇਆ ਸੀ। ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਘੇਰਦੇ ਹੋਏ ਕਿਹਾ ਕਿ ਜੇਕਰ ਕੋਈ ਹੋਰ ਸਰਕਾਰ ਹੁੰਦੀ ਸ਼ਾਇਦ ਅਜਿਹਾ ਨਹੀਂ ਹੁੰਦਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

ਇਸੇ ਤਰ੍ਹਾ ਹੀ ਸੁਖਬੀਰ ਸਿੰਘ ਬਾਦਲ ਨੇ ਜਗਤਾਰ ਸਿੰਘ ਹਵਾਰਾ, ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਲੜਾਈ ਲੜਨ ਦਾ ਦਾਅਵਾ ਕੀਤਾ। ਉੁਹਨਾਂ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜੇਲ੍ਹ ਵਿੱਚ ਭੇਜਣ ਲਈ ਵੀ ਅਕਾਲੀ ਦਲ ਨੇ ਲੰਬੀ ਲੜਾਈ ਲੜੀ ਹੈ। ਉਹਨਾਂ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਜਿਤਾਉਣ ਦੀ ਅਪੀਲ ਕੀਤੀ।

ਇਹ ਵੀ ਪੜੋ:CM ਮਾਨ ਨੂੰ ਰਾਜਾ ਵੜਿੰਗ ਦਾ ਠੋਕਵਾਂ ਜਵਾਬ !

ABOUT THE AUTHOR

...view details