ਬਰਨਾਲਾ:ਜ਼ਿਲ੍ਹਾ ਬਰਨਾਲਾ ਦੇ ਸ਼ਹਿਰ ਤਪਾ ਦੀ ਅਨਾਜ ਮੰਡੀ (The grain market of Shahr Tapa) ਵਿੱਚ ਮੂੰਗੀ ਦੀ ਖਰੀਦ ਦਾ ਜਾਇਜ਼ਾ ਲੈਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (Shiromani Akali Dal President) ਸੁਖਬੀਰ ਸਿੰਘ ਬਾਦਲ ਪੁੱਜੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀ ਖੱਜਲ-ਖ਼ੁਆਰੀ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਆੜੇ ਹੱਥੀਂ ਲਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਝੂਠ ਬੋਲਿਆ ਸੀ, ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਬੀਜੀ ਗਈ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹਜ਼ਾਰਾਂ-ਲੱਖਾਂ ਏਕੜ ਜ਼ਮੀਨ 'ਤੇ ਮੂੰਗੀ ਦੀ ਫਸਲ ਬੀਜੀ ਗਈ ਸੀ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿਸਾਨ (Farmer) ਮੂੰਗੀ ਦੀ ਫਸਲ ਮੰਡੀਆਂ ਵਿੱਚ ਲੈ ਕੇ ਪਹੁੰਚ ਹਨ, ਤਾਂ ਕਿਸਾਨਾਂ (Farmers) ਤੋਂ ਮੂੰਗੀ ਦੀ ਫਸਲ 1800 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 5,000 ਰੁਪਏ ਪ੍ਰਤੀ ਕੁਇੰਟਲ ਤੱਕ ਖਰੀਦੀ ਜਾ ਰਹੀ ਹੈ, ਜੋ ਕਿਸਾਨਾਂ ਦੀ ਸਰਾਸਰ ਲੁੱਟ ਹੈ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ, ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਮੂੰਗੀ ਦੀ ਬਾਕੀ ਰਹਿੰਦੀ ਰਕਮ ਦਾ ਮੁਆਵਜ਼ਾ ਦੇਵੇ।