ਬਰਨਾਲਾ : ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪਰ ਇਸ ਨੋਟਿਫਿਕੇਸ਼ਨ ਨੂੰ ਗਲਤ ਕਰਾਰ ਦਿੰਦਿਆਂ ਸਫ਼ਾਈ ਕਰਮਚਾਰੀਆਂ ਨੇ ਵਲੋਂ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਵੱਲੋਂ ਨੋਟਿਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।
ਕਰਮਚਾਰੀ ਯੂਨੀਅਨ ਪ੍ਰਧਾਨ ਨੇ ਕਿਹਾ ਕਿ ਨੋਟਿਫਿਕੇਸ਼ਨ ਵਿੱਚ ਸਰਕਾਰ ਨੇ ਆਪਣੇ ਚਹੇਤੀਆਂ ਨੂੰ ਪੱਕਾ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਉਸ ਵਿੱਚ ਸਾਡਾ ਕੋਈ ਵੀ ਠੇਕਾ ਕਰਮਚਾਰੀ ਦਾ ਨਾਮ ਸ਼ਾਮਿਲ ਨਹੀਂ ਹੈ।