ਬਰਨਾਲਾ :ਨਗਰ ਕੌਂਸਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫਾਈ ਕਰਮਚਾਰੀਆਂ ਵੱਲੋਂ 13 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਲਗਾਤਾਰ ਜਾਰੀ ਹੈ। ਉੱਥੇ ਹੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਮੀਟਿੰਗਾ ਦਾ ਦੌਰ ਵੀ ਲਗਾਤਾਰ ਜਾਰੀ ਹੈ, ਪਰ ਮੀਟਿੰਗ ਬੇ ਨਤੀਜਾ ਨਿਕਲਣ ਉੱਤੇ ਅੱਜ ਬਰਨਾਲਾ ਜ਼ਿਲ੍ਹੇ ਦੇ ਸਫਾਈ ਕਰਮਚਾਰੀਆਂ ਵੱਲੋਂ ਸ਼ਹਿਰ ਵਿੱਚੋਂ ਇੱਕ ਰੋਸ ਰੈਲੀ ਕੱਢੀ ਗਈ, ਤੇ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕਰਦੇ ਹੋਏ, ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਕੱਢਿਆ ਰੋਸ਼ ਮਾਰਚ - ਪ੍ਰਧਾਨ ਗੁਲਸ਼ਨ ਕੁਮਾਰ
ਬਰਨਾਲਾ 'ਚ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ, ਪੰਜਾਬ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਸਫ਼ਾਈ ਕਰਮਚਾਰੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਲਗਾਤਾਰ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਲਈ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ। ਪਰ ਪੰਜਾਬ ਸਰਕਾਰ ਕੋਈ ਵੀ ਸੁਣਵਾਈ ਨਹੀਂ ਕਰ ਰਹੀ। ਜਿਸਨੂੰ ਲੈ ਕੇ 16 ਜੂਨ ਨੂੰ ਪੰਜਾਬ ਦੇ ਮੰਤਰੀ ਮੰਡਲ ਨਾਲ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਉੱਤੇ ਫ਼ੈਸਲਾ ਲੈਣ ਲਈ ਮੀਟਿੰਗ ਕੀਤੀ ਜਾਵੇਗੀ। ਸਫ਼ਾਈ ਕਰਮਚਾਰੀ ਪ੍ਰਧਾਨ ਨੇ ਕਿਹਾ ਕਿ ਜੇਕਰ 16 ਜੂਨ ਨੂੰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨਾ ਮੰਨਿਆ, ਤਾਂ 22 ਜੂਨ ਨੂੰ ਪਟਿਆਲਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਅਤੇ ਮੰਤਰੀ ਬ੍ਰਹਮਾ ਮਹਿੰਦਰਾ ਦੀ ਕੋਠੀ ਦਾ ਵੀ ਪੰਜਾਬ ਪੱਧਰ ਉੱਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਅਣਮਿੱਥੇ ਸਮੇਂ ਲਈ ਘਿਰਾਉ ਕੀਤਾ ਜਾਵੇਗਾ।
ਇਹ ਵੀ ਪੜ੍ਹੋ:-Galwan Clash 'ਚ ਸ਼ਹੀਦ ਹੋਏ ਸੂਬੇਦਾਰ ਸਤਨਾਮ ਸਿੰਘ ਦੀ ਪਹਿਲੀ ਬਰਸੀ