ਪੰਜਾਬ

punjab

ETV Bharat / state

ਛੇ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ - ਕੋਰੋਨਾ ਵਾਇਰਸ

ਬਰਨਾਲਾ ਵਿਚ ਪਿਛਲੇ ਛੇ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਹੀ ਹੜਤਾਲ ਜਾਰੀ ਹੈ।ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨਣਗੇ ਤਾਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਛੇ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ
ਛੇ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

By

Published : May 18, 2021, 8:04 PM IST

ਬਰਨਾਲਾ:ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਖਤਰਾ ਜਿੱਥੇ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਉਥੇ ਆਪਣੀਆਂ ਮੰਗਾਂ ਨੂੰ ਲੈ ਕੇ ਅਜਿਹੇ ਹਲਾਤਾਂ ਵਿਚ ਸਫਾਈ ਕਰਮਚਾਰੀਆਂ ਵੱਲੋਂ ਵੀ ਹੜਤਾਲ ਕੀਤੀ ਗਈ ਹੈ।ਪਿਛਲੇ ਛੇ ਦਿਨਾਂ ਤੋਂ ਲਗਾਤਾਰ ਬਰਨਾਲਾ ਸ਼ਹਿਰ ਵਿਚ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ।ਛੇਵੇਂ ਦਿਨ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਛੇ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ
ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਅਧੀਨ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਹਰ ਵਾਰ ਉਨ੍ਹਾਂ ਨੂੰ ਚੋਣਾਂ ਮੌਕੇ ਪੱਕੇ ਕਰਨ ਦਾ ਸਰਕਾਰਾਂ ਵੱਲੋਂ ਲੌਲੀਪੌਪ ਦੇ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।ਸਾਢੇ ਚਾਰ ਸਾਲ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਵੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਿਸ਼ਵਾਸ ਦਿਵਾਉਂਦੇ ਹੋਏ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਕੀਤਾ ਗਿਆ। ਜਿਸ ਕਰਕੇ ਮਜਬੂਰੀ ਵੱਸ ਉਨ੍ਹਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਹੜਤਾਲ ਕਰਨੀ ਪਈ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਮਹਾਂਮਾਰੀ ਦਾ ਦੌਰ ਚੱਲ ਰਿਹਾ ਹੈ ਪਰ ਉਨ੍ਹਾਂ ਲਈ ਹੜਤਾਲ ਕਰਨੀ ਮਜਬੂਰੀ ਬਣੀ ਹੋਈ ਹੈ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ ਹੈ ਪਰ ਅਜੇ ਕੋਈ ਮੰਗ ਪੂਰੀ ਨਹੀਂ ਕੀਤੀ ਸੀ।ਉਨ੍ਹਾਂ ਕਿਹਾ ਹੈ ਕਿ ਜਿੰਨਾ ਸਮਾਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ ਤਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਇਹ ਵੀ ਪੜੋ:ਪਿੰਡਾਂ ਨੂੰ ਕੋਰੋਨਾ ਮੁਕਤ ਮੁਹਿੰਮ ਤਹਿਤ ਦਿੱਤੇ ਜਾਣਗੇ 10 ਲੱਖ ਰੁਪਏ : ਕੈਪਟਨ

ABOUT THE AUTHOR

...view details