ਬਰਨਾਲਾ: ਪੰਜਾਬੀ ਯੂਨੀਵਰਸਿਟੀ (Punjabi University) ਨਾਲ ਜੁੜੇ ਅਧਿਆਪਕਾਂ (Teachers) ਨੇ ਕੈਂਡਲ ਮਾਰਚ (Candle March) ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ (Teachers) ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰੋਫ਼ੈਸਰਜ ਨੇ ਕੈਂਡਲ ਮਾਰਚ ਵਿੱਚ ਭਾਗ ਲਿਆ। ਪੰਜਾਬ ਸਰਕਾਰ (Government of Punjab) ਤੋਂ 7ਵੇਂ ਪੇਅ ਕਮਿਸਨ (7th Pay Commission) ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਅਧਿਆਪਕਾਂ (Teachers) ਨੇ ਕਿਹਾ ਕਿ ਇਸ ਕੈਂਡਲ ਮਾਰਚ ਜ਼ਰੀਏ ਸੁੱਤੀ ਪੰਜਾਬ ਸਰਕਾਰ (Government of Punjab) ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ, ਪਰ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਧਿਆਨ ਨਹੀਂ ਦੇ ਰਹੀ।
ਉਨ੍ਹਾਂ ਕਿਹਾ ਕਿ ਇਸ ਪੇਅ ਕਮਿਸ਼ਨ ਵਿੱਚ ਕੇਂਦਰ ਤੇ ਪੰਜਾਬ ਸਰਕਾਰ (Government of Punjab) ਦਾ ਬਰਾਬਰ ਦਾ 50-50 ਫ਼ੀਸਦੀ ਹਿੱਸਾ ਹੁੰਦਾ ਹੈ, ਪਰ ਪੰਜਾਬ ਸਰਕਾਰ (Government of Punjab) ਵੱਲੋਂ ਇਸ ਤੋਂ ਕਿਨਾਰਾ ਕਰਕੇ ਲਾਰਾ ਲਗਾਇਆ ਜਾ ਰਿਹਾ ਹੈ।