ਬਰਨਾਲਾ: ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਬਰਨਾਲਾ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਲਗਾਤਾਰ ਦੂਜੇ ਦਿਨ ਵੀ ਕੰਮ ਬੰਦ ਕਰਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਮੰਗਾਂ ਨੂੰ ਲੈ ਕੇ ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਅਤੇ ਅਣ ਏਡਿਡ ਪ੍ਰਾਈਵੈਟ ਕਾਲਜਾਂ ਦੀਆਂ ਜਥੇਬੰਦੀਆਂ ਦੀ ਅਗਵਾਈ ਵਿੱਚ ਬਰਨਾਲਾ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਡੀਸੀ ਬਰਨਾਲਾ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਅਧਿਆਪਕ ਰਾਜਿੰਦਰ ਕੁਮਾਰਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਸੇਵਨਥ ਪੇ ਕਮੀਸ਼ਨ ਨੋਟੀਫਿਕੇਸ਼ਨ ਕੱਢਿਆ ਹੈ। ਅਸੀਂ ਉਸ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਦੇ ਦੌਰਾਨ ਅਸੀ ਇੱਥੇ ਮਾਣਯੋਗ ਡਿਪਟੀ ਕਮੀਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਕਿ ਸਾਡੀ ਮੰਗ ਨੂੰ ਜਲਦੀ ਮੰਨ ਕੇ ਕਾਲਜ ਵਿੱਚ ਵਿੱਦਿਅਕ ਅਦਾਂਰਿਆ ਨੂੰ ਸੁਖਾਵਾ ਕੀਤਾ ਜਾਵੇ ਕਿਉਕਿ ਜੇ ਅਧਿਆਪਕ ਹੀ ਸੁਖਾਲਾ ਨਹੀਂ ਹੋਵੇਗਾ ਤਾਂ ਅਸੀ ਵਿਦਿਆਰਥੀਆਂ ਨੂੰ ਪੜ੍ਹਾਂਵਾਗੇ ਕਿਵੇਂ।