ਬਰਨਾਲਾ:ਸਾਉਣ ਮਹੀਨੇ ਵਿੱਚ ਪਿੰਡਾਂ ਵਿੱਚ ਤੀਆਂ ਦਾ ਤਿਉਹਾਰ (Teej festival) ਮਨਾਇਆ ਜਾ ਰਿਹਾ ਹੈ ਇਸ ਵਾਰ ਤੀਆਂ ਵਿੱਚ ਕਿਸਾਨੀ ਸੰਘਰਸ਼ (farmers struggle ) ਦੀਆਂ ਬੋਲੀਆਂ ਪੈਣ ਲੱਗੀਆਂ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਤੀ ਸੇਖਵਾਂ ਵਿੱਚ ਇਸ ਦੀ ਝਲਕ ਦੇਖਣ ਨੂੰ ਮਿਲੀ ਹੈ। ਜਿੱਥੇ ਪਿੰਡ ਦੀਆਂ ਔਰਤਾਂ ਵੱਲੋਂ ਇੱਕਜੁਟ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਤੀਆਂ ਦੇ ਤਿਉਹਾਰ ਵਿੱਚ ਔਰਤਾਂ ਅਤੇ ਕੁੜੀਆਂ ਵੱਲੋਂ ਕਿਸਾਨੀ ਸੰਘਰਸ਼ ਦੀਆਂ ਬੋਲੀਆਂ ਪਾਉਣ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ।
ਔਰਤਾਂ ਵੱਲੋਂ ਇਸ ਵਾਰ ਬੋਲੀਆਂ ਵੀ ਮੋਦੀ ਸਰਕਾਰ ਨੂੰ ਲਾਹਨਤ ਪਾਉਣ ਵਾਲੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਮੌਕੇ ਤੀਆਂ ਮਨਾ ਰਹੀਆਂ ਔਰਤਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ ਲੜ ਰਹੇ ਹਨ। ਇਸ ਵਾਰ ਉਨ੍ਹਾਂ ਵੱਲੋਂ ਮਿਲ ਕੇ ਤੀਆਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤੀਆਂ ਗਈਆਂ ਹਨ।