ਬਰਨਾਲਾ:ਆਮ ਆਦਮੀ ਪਾਰਟੀ ਦੀ ਆਗੂ ਅਤੇ ਗਾਇਕਾ ਅਨਮੋਲ ਗਗਨ ਮਾਨ ਵੱਲੋਂ ਭਾਰਤੀ ਸੰਵਿਧਾਨ ਪ੍ਰਤੀ ਦਿੱਤੀ ਗਈ ਪ੍ਰਤੀਕਿਰਿਆ ਨੂੰ ਲੈ ਕੇ ਅਕਾਲੀ ਦਲ (Akali Dal) ਅਤੇ ਬਸਪਾ ਵੱਲੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਅਨਮੋਲ ਗਗਨ ਮਾਨ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।
ਬਸਪਾ ਤੇ ਅਕਾਲੀ ਦਲ ਨੇ ਕੇਜਰੀਵਾਲ ਅਤੇ ਅਨਮੋਲ ਗਗਨ ਦਾ ਫੂਕਿਆ ਪੁਤਲਾ - ਡਾ.ਭੀਮ ਰਾਓ ਅੰਬੇਦਕਰ
ਬਰਨਾਲਾ ਦੇ ਕਚਿਹਰੀ ਚੌਂਕ ਵਿਚ ਅਕਾਲੀ ਦਲ (Akali Dal) ਅਤੇ ਬਸਪਾ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਅਨਮੋਲ ਗਰਗ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ।
ਬਸਪਾ ਤੇ ਅਕਾਲੀ ਦਲ ਨੇ ਕੇਜਰੀਵਾਲ ਅਤੇ ਅਨਮੋਲ ਗਗਨ ਦਾ ਫੂਕਿਆ ਪੁਤਲਾ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੀ ਪਾਰਟੀ ਦੀ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅਨਮੋਲ ਗਗਨ ਮਾਨ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਸ ਵਿਰੁੱਧ ਪਰਚਾ ਦਰਜ ਨਹੀਂ ਕੀਤਾ ਜਾਂਦਾ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਐਸਪੀ ਵੱਲੋਂ ਇਸ ਵਿਰੁੱਧ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜੋ:Twitter ਨੇ ਤਿੰਨ ਅਗਸਤ ਤੋਂ ਫਲੀਟ ਫ਼ੀਚਰ ਬੰਦ ਕਰਨ ਦਾ ਕੀਤਾ ਐਲਾਨ, ਦੱਸੀ ਇਹ ਵਜ੍ਹਾ