ਪੰਜਾਬ

punjab

ETV Bharat / state

ਪ੍ਰਾਈਵੇਟ ਸਕੂਲਾਂ ਦੀ ਧੱਕੇਸ਼ਾਹੀ ਖ਼ਿਲਾਫ਼ ਬੱਚਿਆਂ ਨੇ ਖ਼ੁਦ ਚੱਕਿਆ ਬੀੜਾ

ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸਾਂ ਲਏ ਜਾਣ ਕਾਰਨ ਬਰਨਾਲਾ ਵਿੱਚ ਬੱਚਿਆ ਅਤੇ ਉਨ੍ਹਾਂ ਦੇ ਮਾਪਿਆਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਸਰਕਾਰ ਨੂੰ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਹੈ।

ਬਰਨਾਲਾ
ਬਰਨਾਲਾ

By

Published : Jul 7, 2020, 3:10 PM IST

ਬਰਨਾਲਾ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹੋਏ ਲੌਕਡਾਊਨ ਵਿੱਚ ਸਕੂਲਾਂ ਨੂੰ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ। ਪਰ ਇਸ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਮੰਗੀਆਂ ਜਾ ਰਹੀਆਂ ਹਨ, ਜਿਸ ਦਾ ਮਾਪਿਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਹਾਈ ਕੋਰਟ ਵੱਲੋਂ ਫੀਸ ਲਏ ਜਾਣ ਸਬੰਧੀ ਫ਼ੈਸਲਾ ਦੇਣ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਪ੍ਰਾਈਵੇਟ ਸਕੂਲਾਂ ਦੀ ਧੱਕੇਸ਼ਾਹੀ ਖ਼ਿਲਾਫ਼ ਬੱਚਿਆਂ ਨੇ ਖ਼ੁਦ ਚੱਕਿਆ ਬੀੜਾ

ਅੱਜ ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪਿਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਕੱਠੇ ਹੋ ਕੇ ਪ੍ਰਾਈਵੇਟ ਸਕੂਲਾਂ ਵੱਲੋਂ ਮੰਗੀਆਂ ਜਾ ਰਹੀਆਂ ਫ਼ੀਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪ੍ਰਾਈਵੇਟ ਸਕੂਲਾਂ ਦੇ ਬੱਚੇ ਖ਼ੁਦ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਬੱਚਿਆਂ ਨੇ ਕੀਤਾ ਪ੍ਰਦਰਸ਼ਨ

ਇਸ ਮੌਕੇ ਫ਼ੀਸਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸਕੂਲ ਬੰਦ ਹਨ ਅਤੇ ਬੱਚੇ ਸਕੂਲਾਂ ਵਿੱਚ ਪੜ੍ਹਾਈ ਕਰਨ ਨਹੀਂ ਗਏ। ਪਰ ਪ੍ਰਾਈਵੇਟ ਸਕੂਲਾਂ ਵਾਲੇ ਫ਼ੀਸਾਂ ਮੰਗ ਕੇ ਮਾਪਿਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਜੋ ਸਹੀ ਨਹੀਂ ਹੈ।

ਮਾਪਿਆਂ ਦਾ ਪ੍ਰਦਰਸ਼ਨ

ਪੰਜਾਬ ਸਰਕਾਰ ਅਤੇ ਹਾਈ ਕੋਰਟ ਨੇ ਵੀ ਪ੍ਰਾਈਵੇਟ ਸਕੂਲਾਂ ਦੀ ਹੀ ਤਰਫ਼ਦਾਰੀ ਕੀਤੀ ਹੈ। ਜਿਸ ਕਰਕੇ ਪ੍ਰਾਈਵੇਟ ਸਕੂਲਾਂ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਬੱਚਿਆਂ ਦੇ ਮਾਪੇ ਅਤੇ ਵੱਖ-ਵੱਖ ਜਥੇਬੰਦੀਆਂ ਇਕਜੁੱਟ ਹੋ ਕੇ ਸੰਘਰਸ਼ ਦੇ ਰਾਹ ਪਈਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਬਰਨਾਲਾ ਵਿੱਚ ਬੱਚਿਆਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇ ਫ਼ੀਸਾਂ ਮੰਗਣੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਸੂਬਾ ਪੱਧਰ ਤੱਕ ਲੈ ਕੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ABOUT THE AUTHOR

...view details