ਬਰਨਾਲਾ:ਕ੍ਰਿਸ਼ਚਨ ਭਾਈਚਾਰੇ ਵੱਲੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਬਰਨਾਲਾ ਵਿਖੇ ਮਾਲਵਾ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ 14 ਜ਼ਿਲਿਆਂ ਦੇ ਕ੍ਰਿਸ਼ਚਨ ਭਾਈਚਾਰੇ ਨਾਲ ਸਬੰਧਿਤ ਧਾਰਮਿਕ ਅਤੇ ਹੋਰ ਆਗੂ ਪਹੁੰਚੇ। ਮੀਟਿੰਗ ਉਪਰੰਤ 20 ਜੁਲਾਈ ਨੂੰ ਕੋਟਕਪੂਰਾ ਵਿਖੇ ਕ੍ਰਿਸਚਨ ਭਾਈਚਾਰੇ ਦੀਆਂ ਮੰਗਾਂ ਲਈ ਮਾਲਵਾ ਪੱਧਰੀ ਰੋਸ਼ ਰੈਲੀ ਕਰਨ ਦਾ ਐਲਾਨ ਕੀਤਾ ਗਿਆ। ਭਾਈਚਾਰੇ ਦੇ ਆਗੂਆਂ ਨੇ ਸਮੇਂ ਦੀਆਂ ਸਰਕਾਰਾਂ 'ਤੇ ਵਾਅਦੇ ਨਾ ਪੂਰੇ ਕਰਨ ਦੇ ਦੋਸ਼ ਲਗਾਏ।
ਕ੍ਰਿਸ਼ਚਨ ਭਾਈਚਾਰਾ ਆਪਣੀ ਮੰਗਾਂ ਸਬੰਧੀ 20 ਜੁਲਾਈ ਨੂੰ ਸਰਕਾਰ ਵਿਰੁੱਧ ਕਰੇਗਾ ਰੋਸ਼ ਰੈਲੀ - ਕ੍ਰਿਸਚੀਅਨ ਫਰੰਟ
ਕ੍ਰਿਸ਼ਚਨ ਭਾਈਚਾਰੇ ਵੱਲੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਬਰਨਾਲਾ ਵਿਖੇ ਮਾਲਵਾ ਪੱਧਰੀ ਮੀਟਿੰਗ ਦੌਰਾਨ 20 ਜੁਲਾਈ ਨੂੰ ਪੰਜਾਬ ਸਰਕਾਰ ਵਿਰੁੱਧ ਰੋਸ਼ ਰੈਲੀ ਦਾ ਫ਼ੈਸਲਾ ਲਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ, ਕ੍ਰਿਸਚੀਅਨ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਕਿਹਾ, ਚੋਣਾਂ ਤੋਂ ਪਹਿਲਾਂ ਸਰਕਾਰ ਨੇ ਕ੍ਰਿਸਚਨ ਭਾਈਚਾਰੇ ਨੂੰ ਚੋਣ ਮੈਨੀਫੈਸਟੋ ਵਿੱਚ ਕ੍ਰਿਸ਼ਚਨ ਭਾਈਚਾਰੇ ਦੀਆਂ ਮੰਗਾਂ ਪੂਰੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ। ਕ੍ਰਿਸਚਨ ਭਾਈਚਾਰੇ ਪਿੰਡਾਂ ਸ਼ਹਿਰਾਂ ਵਿੱਚ ਕਬਰਸਤਾਨ, ਕਮਿਊਨਟੀ ਹਾਲ ਤੋਂ ਇਲਾਵਾ ਪੜ੍ਹੇ ਲਿਖੇ ਬੱਚਿਆਂ ਨੂੰ ਲੋਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਰਕਾਰ ਨੇ ਕ੍ਰਿਸਚਨ ਭਾਈਚਾਰੇ ਦੀ ਬਹੁਗਿਣਤੀ ਹਲਕੇ ਵਿੱਚ ਸਕੂਲਾਂ ਕਾਲਜਾਂ ਦੇ ਨਾਮ ਕ੍ਰਿਸਚਨ ਸੰਤਾਂ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਕਰਕੇ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਮਾਝਾ, ਮਾਲਵਾ ਅਤੇ ਦੋਆਬਾ ਦੇ ਹਿਸਾਬ ਨਾਲ ਰੋਸ਼ ਰੈਲੀਆਂ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਤਹਿਤ ਪਹਿਲੀ ਰੈਲੀ ਮਾਲਵਾ ਪੱਧਰੀ ਕੋਟਕਪੂਰਾ ਵਿਖੇ 20 ਜੁਲਾਈ ਨੂੰ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:-ਮੰਤਰੀ ਮੰਡਲ ਨੇ 6ਵੇਂ ਪੇਅ-ਕਮਿਸ਼ਨ ਨੂੰ ਦਿੱਤੀ ਮਨਜ਼ੂਰੀ