ਬਰਨਾਲਾ: ਕੋਰੋਨਾ ਮਹਾਂਮਾਰੀ ਦੇ ਕੇਸ ਦਿਨ ਪਰ ਦਿਨ ਵੱਧਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ 'ਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਦੋ ਪਹੀਆ ਵਾਹਨ 'ਤੇ ਇੱਕ ਵਿਅਕਤੀ ਦੇ ਸਫ਼ਰ ਕਰਨ ਦੀ ਗੱਲ ਕੀਤੀ ਗਈ ਹੈ, ਉਥੇ ਹੀ ਕਾਰ 'ਚ ਦੋ ਵਿਅਕਤੀਆਂ ਦੇ ਸਫ਼ਰ ਦੇ ਹੁਕਮ ਦਿੱਤੇ ਹਨ। ਇਸ ਦੇ ਚੱਲਦਿਆਂ ਟੈਕਸੀ ਚਾਲਕਾਂ ਵਲੋਂ ਸਰਕਾਰ ਦੇ ਇਨ੍ਹਾਂ ਹੁਕਮਾਂ ਦਾ ਵਿਰੋਧ ਕਰਦਿਆਂ ਬਰਨਾਲਾ 'ਚ ਪ੍ਰਦਰਸ਼ਨ ਕੀਤਾ।
ਕੋਰੋਨਾ ਮਹਾਂਮਾਰੀ ਨੇ ਬੁਰੀ ਤਰ੍ਹਾਂ ਝੰਬੇ ਟੈਕਸੀ ਚਾਲਕ - coronavirus update punjab
ਕੋਰੋਨਾ ਮਹਾਂਮਾਰੀ ਦੇ ਕੇਸ ਦਿਨ ਪਰ ਦਿਨ ਵੱਧਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ 'ਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਦੋ ਪਹੀਆ ਵਾਹਨ 'ਤੇ ਇੱਕ ਵਿਅਕਤੀ ਦੇ ਸਫ਼ਰ ਕਰਨ ਦੀ ਗੱਲ ਕੀਤੀ ਗਈ ਹੈ, ਉਥੇ ਹੀ ਕਾਰ 'ਚ ਦੋ ਵਿਅਕਤੀਆਂ ਦੇ ਸਫ਼ਰ ਦੇ ਹੁਕਮ ਦਿੱਤੇ ਹਨ। ਇਸ ਦੇ ਚੱਲਦਿਆਂ ਟੈਕਸੀ ਚਾਲਕਾਂ ਵਲੋਂ ਸਰਕਾਰ ਦੇ ਇਨ੍ਹਾਂ ਹੁਕਮਾਂ ਦਾ ਵਿਰੋਧ ਕਰਦਿਆਂ ਬਰਨਾਲਾ 'ਚ ਪ੍ਰਦਰਸ਼ਨ ਕੀਤਾ।
ਇਸ ਨੂੰ ਲੈਕੇ ਟੈਕਸੀ ਚਾਲਕਾਂ ਦਾ ਕਹਿਣਾ ਕਿ ਲੌਕ ਡਾਊਨ ਕਾਰਨ ਉਹ ਪਹਿਲਾਂ ਹੀ ਮੰਦਹਾਲੀ ਦੇ ਆਲਮ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਲੌਕ ਡਾਊਨ ਕਾਰਨ ਉਨ੍ਹਾਂ ਨੂੰ ਵੱਡੇ ਆਰਥਿਕ ਘਾਟੇ ਪਏ ਹਨ। ਉਨ੍ਹਾਂ ਦਾ ਕਹਿਣਾ ਕਿ ਨਾ ਤਾਂ ਉਨ੍ਹਾਂ ਦੇ ਟੈਕਸ ਪੁਆਫ਼ ਹੋਏ ਅਤੇ ਨਾ ਹੀ ਉਨ੍ਹਾਂ ਦੀਆਂ ਕਿਸ਼ਤਾਂ 'ਚ ਛੋਟ ਦਿੱਤੀ ਗਈ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ। ਟੈਕਸੀ ਚਾਲਕਾਂ ਦਾ ਕਹਿਣਾ ਕਿ ਸਰਕਾਰ ਵਲੋਂ ਮੁੜ ਕਾਰ 'ਚ ਦੋ ਸਵਾਰੀਆਂ ਦੇ ਸਫ਼ਰ ਦੇ ਹੁਕਮਾਂ ਨਾਲ ਮੁੜ ਉਨ੍ਹਾਂ ਦੇ ਕਾਰੋਬਾਰ 'ਤੇ ਤਲਵਾਰ ਲਟਕ ਗਈ ਹੈ। ਟੈਕਸੀ ਚਾਲਕਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਪੁਲਿਸ ਵਾਲਿਆਂ ਵਲੋਂ ਅਲੱਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਟੈਕਸੀ ਚਾਲਕਾਂ ਮੰਗ ਕੀਤੀ ਕਿ ਸਰਕਾਰ ਜਾਂ ਤਾਂ ਆਪਣਾ ਫੈਸਲਾ ਬਦਲੇ ਜਾਂ ਫਿਰ ਟੈਕਸੀ ਚਾਲਕਾਂ ਨੂੰ ਕੁਝ ਰਾਹਤ ਦੇਵੇ।
ਇਹ ਵੀ ਪੜ੍ਹੋ:6ਵੇਂ ਵਿਤ ਕਮਿਸ਼ਨ ਤਹਿਤ ਸਰਕਾਰੀ ਮੁਲਾਜ਼ਮਾਂ ਨੂੰ ਗੱਫੇ ਦੇਣ ਦੀ ਸਿਫ਼ਾਰਿਸ਼