ਬਰਨਾਲਾ: ਸ਼ੋਸ਼ਲ ਮੀਡੀਆ ਉੱਤੇ ਚਰਚਿਤ ਨੌਜਵਾਨ ਭਗਵਾਨ ਸਿੰਘ ਉਰਫ਼ ਭਾਨਾ ਸਿੱਧੂ ਉੱਪਰ ਬਰਨਾਲਾ ਪੁਲਿਸ ਵਲੋਂ ਦਰਜ਼ੇ ਕੀਤੇ ਪਰਚੇ ਅਤੇ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਸ ਦੇ ਸਮਰੱਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਭਾਨਾ ਸਿੱਧੂ ਨੂੰ ਬਰਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਹਿਲ ਕਲਾਂ ਥਾਣੇ ਦੀ ਪੁਲਿਸ ਭਾਨਾ ਸਿੱਧੂ ਨੂੰ ਅਦਾਲਤ ਵਿੱਚ ਲੈ ਕੇ ਆਈ। ਜਿੱਥੇ ਅਦਾਲਤ ਨੇ ਭਾਨਾ ਸਿੱਧੂ ਦਾ ਚਾਰ ਦਿਨ ਦਾ ਰਿਮਾਂਡ ਪੁਲਿਸ ਨੂੰ ਦਿੱਤਾ ਹੈ। ਦੂਜੇ ਪਾਸੇ ਭਾਨਾ ਸਿੱਧੂ ਵਿਰੁੱਧ ਕੀਤੀ ਗਈ ਇਸ ਪੁਲਿਸ ਕਾਰਵਾਈ ਖਿਲਾਫ਼ ਉਸ ਦੇ ਸਮਰੱਥਕ ਇਕਜੁੱਟ ਹੋਣ ਲੱਗੇ ਹਨ। ਭਾਨਾ ਸਿੱਧੂ ਨੇ ਵੀ ਆਪਣੇ ਉੱਪਰ ਹੋਈ ਕਾਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਪੰਜਾਬ ਦੇ ਲੋਕ ਸਭ ਦੇਖ ਰਹੇ ਹਨ।
ਭਾਨਾ ਸਿੱਧੂ ਨੂੰ ਅਦਾਲਤ ਨੇ ਭੇਜਿਆ 4 ਦਿਨ ਦੇ ਪੁਲਿਸ ਰਿਮਾਂਡ ਉੱਤੇ, ਭਾਨਾ ਸਿੱਧੂ ਦੇ ਹੱਕ 'ਚ ਮੂਸੇਵਾਲਾ ਦੇ ਪਿਤਾ ਨੇ ਲਾਇਆ ਧਰਨਾ - ਭਾਨਾ ਸਿੱਧੂ ਦੇ ਹੱਕ ਵਿੱਚ ਪ੍ਰਦਰਸ਼ਨ
ਬਰਨਾਲਾ ਪੁਲਿਸ ਨੇ ਬੀਤੇ ਦਿਨ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਸੋਸ਼ਲ ਮੀਡੀਆ ਉੱਤੇ ਐਕਟਿਵ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਅਤੇ ਅੱਜ ਅਦਾਲਤ ਨੇ ਭਾਨਾ ਸਿੱਧੂ ਨੂੰ 4 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ। ਦੂਜੇ ਪਾਸੇ ਭਾਨਾ ਸਿੱਧੂ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਲੱਖਾ ਸਧਾਣਾ ਨੇ ਵੀ ਹਿੱਸਾ ਲਿਆ।
ਪੁਲਿਸ ਕਰ ਰਹੀ ਧੱਕੇਸ਼ਾਹੀ: ਇਸ ਮੌਕੇ ਡੀਐਸਪੀ ਮਹਿਲ ਕਲਾਂ ਗਮਦੂਰ ਸਿੰਘ ਨੇ ਕਿਹਾ ਕਿ ਭਾਨਾ ਸਿੱਧੂ ਨੂੰ ਅੱਜ ਬਰਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਨੇ ਇਸ ਦਾ 4 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਉੱਥੇ ਭਾਨਾ ਸਿੱਧੂ ਉੱਪਰ ਦਰਜ਼ ਪਰਚੇ ਅਤੇ ਗਿਫ਼ਤਾਰੀ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਸਬੰਧੀ ਉਹਨਾਂ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉੱਥੇ ਜਦੋਂ ਭਾਨਾ ਸਿੱਧੂ ਨੂੰ ਜਦੋਂ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਬਾਹਰ ਲਿਆਈ ਤਾਂ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਭਾਨਾ ਸਿੱਧੂ ਨੇ ਕਿਹਾ ਕਿ ਉਸ ਨਾਲ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕ ਸਭ ਦੇਖ ਰਹੇ ਹਨ।
- ਗੈਂਗਸਟਰ ਸੁਖਪ੍ਰੀਤ ਸੁੱਖਾ ਦੇ ਕਤਲ ਮਾਮਲੇ 'ਚ ਫਰਾਰ ਮੁਲਜ਼ਮ ਸੂਰਜ ਦੀ ਵੀਡੀਓ ਵਾਇਰਲ, ਖੁਦ ਨੂੰ ਦੱਸਿਆ ਬੇਕਸੂਰ ਤੇ ਲਏ ਅਸਲ ਕਾਤਲਾਂ ਦੇ ਨਾਂਅ
- Canada News: ਕੈਨੇਡਾ 'ਚ ਸਿੱਖ ਨੌਜਵਾਨ ਦੇ ਕਾਤਲ ਨੂੰ ਮਿਲੀ 9 ਸਾਲ ਦੀ ਸਜ਼ਾ, ਦੋਸ਼ੀ ਨੇ ਪਰਿਵਾਰ ਤੋਂ ਮੰਗੀ ਮੁਆਫੀ
- Bomb Threat: ਦਿੱਲੀ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ
ਪੁਲਿਸ ਕਾਰਵਾਈ ਵਿਰੁੱਧ ਇਕਜੁੱਟ ਹੋ ਰਹੇ ਸਮਰੱਥਕ: ਅੱਜ ਭਾਨਾ ਸਿੱਧੂ ਦੇ ਹੱਕ ਵਿੱਚ ਉਸ ਦੇ ਜੱਦੀ ਪਿੰਡ ਕੋਟਦੁੰਨਾਂ ਵਿਖੇ ਸਮਾਜ ਸੇਵੀ ਲੱਖਾ ਸਿਧਾਣਾ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਮਰੱਥਕਾਂ ਵੱਲੋਂ ਵੱਡਾ ਇਕੱਠ ਕਰਕੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ। ਅੱਜ ਪਿੰਡ ਕੋਟਦੁੰਨਾ ਦੇ ਬੱਸ ਅੱਡੇ ਦੀ ਸੱਥ ਉਪਰ ਲੱਖਾ ਸਿਧਾਣਾ ਵੱਲੋਂ ਇਕੱਠ ਰੱਖਿਆ ਗਿਆ ਹੈ। ਜਿੱਥੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਭਾਨਾ ਸਿੱਧੂ ਦੇ ਸਮਰੱਥਕ ਪਹੁੰਚ ਰਹੇ ਹਨ। ਇਸ ਇਕੱਠ ਵਿੱਚ ਜਿੱਥੇ ਨੌਜਵਾਨਾਂ ਦੀ ਗਿਣਤੀ ਵੱਡੀ ਹੈ। ਉੱਥੇ ਪਿੰਡ ਦੀਆਂ ਔਰਤਾਂ ਸਮੇਤ ਵੱਖ-ਵੱਖ ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋ ਰਹੇ ਹਨ। ਜਿਹਨਾਂ ਵੱਲੋਂ ਭਾਨਾ ਸਿੱਧੂ ਵਿਰੁੱਧ ਦਰਜ਼ ਕੀਤੇ ਪਰਚੇ ਦੀ ਨਿਖੇਧੀ ਕੀਤੀ ਜਾ ਰਹੀ ਹੈ। ਸਮੂਹ ਸਮਰਥਕਾਂ ਵੱਲੋਂ ਇਸ ਇਕੱਠ ਤੋਂ ਬਾਅਦ ਕਿਸੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।