ਪੰਜਾਬ

punjab

ETV Bharat / state

ਬਰਨਾਲਾ 'ਚ 10 ਦਿਨਾਂ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਨੇ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼ - ਬਰਨਾਲਾ ਦਾ ਪਿੰਡ ਸੰਧੂ ਕਲਾਂ

ਬਰਨਾਲਾ ਦੇ ਇਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ 10 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ। ਇਸ ਲਈ ਪਰਿਵਾਰ ਨੇ 46 ਲੱਖ ਰੁਪਏ ਖਰਚਾ ਕੀਤਾ ਸੀ।

The death of a young man who went to Canada 10 days ago in Barnala
ਬਰਨਾਲਾ 'ਚ 10 ਦਿਨਾਂ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਨੇ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

By

Published : Jul 26, 2023, 6:49 PM IST

ਲੜਕੇ ਦੀ ਮੌਤ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ।

ਬਰਨਾਲਾ :ਬਰਨਾਲਾ ਦੇ ਪਿੰਡ ਸੰਧੂ ਕਲਾਂ ਦੇ 17 ਸਾਲਾ ਨੌਜਵਾਨ ਜਗਜੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ 10 ਦਿਨ ਪਹਿਲਾਂ ਉਹ ਪੜ੍ਹਾਈ ਅਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਭੈਣ ਵੀ 4 ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਪੀੜਤ ਪਰਿਵਾਰ ਪਹਿਲਾਂ ਹੀ ਭੈਣ-ਭਰਾ ਨੂੰ ਕੈਨੇਡਾ ਭੇਜਣ ਲਈ 46 ਲੱਖ ਰੁਪਏ ਖਰਚ ਕਰ ਚੁੱਕਾ ਹੈ। ਪਰਿਵਾਰ ਨੇ ਬੈਂਕ ਤੋਂ 35 ਲੱਖ ਰੁਪਏ ਅਤੇ ਏਜੰਟ ਤੋਂ 11 ਲੱਖ ਰੁਪਏ ਕੁੱਲ ਮਿਲਾ ਕੇ 46 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਆਪਣੇ ਦੋਵਾਂ ਬੱਚਿਆਂ ਨੂੰ ਪੜ੍ਹਾਈ ਅਤੇ ਰੁਜ਼ਗਾਰ ਲਈ ਵਿਦੇਸ਼ ਭੇਜ ਦਿੱਤਾ ਸੀ। ਪਰਿਵਾਰ ਨੇ ਪੰਜਾਬ ਸਰਕਾਰ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ।


ਦਿਲ ਦਾ ਦੌਰਾ ਪੈਣ ਨਾਲ ਮੌਤ : ਇਸ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ 10 ਦਿਨ ਪਹਿਲਾਂ ਯਾਨੀ ਕਿ 14 ਜੁਲਾਈ 2023 ਪਿੰਡ ਤੋਂ ਪੜ੍ਹਾਈ ਕਰਨ ਅਤੇ ਪੜ੍ਹਾਈ ਤੋਂ ਬਾਅਦ ਰੁਜ਼ਗਾਰ ਪ੍ਰਾਪਤ ਕਰਨ ਲਈ ਕੈਨੇਡਾ ਗਿਆ ਸੀ, ਪਰ ਉਸ ਨੂੰ ਕੀ ਪਤਾ ਸੀ ਕਿ ਕੈਨੇਡਾ ਵਿਚ ਉਸ ਦੀ ਮੌਤ ਉਸ ਦੀ ਉਡੀਕ ਕਰ ਰਹੀ ਸੀ। ਜਿੱਥੇ ਪਿਛਲੇ ਦਿਨੀਂ ਜਗਜੀਤ ਸਿੰਘ ਦੇ ਇਕਲੌਤੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉੱਥੇ ਹੀ ਪੀੜਤ ਪਰਿਵਾਰ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਮ੍ਰਿਤਕ ਦੀ ਭੈਣ ਵੀ ਪੜ੍ਹਾਈ ਲਈ ਕੈਨੇਡਾ ਗਈ ਸੀ, ਜਿਸ ਤੋਂ ਬਾਅਦ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜ ਦਿੱਤਾ ਗਿਆ ਸੀ।

ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਮਾਤਾ-ਪਿਤਾ ਅਤੇ ਦਾਦਾ-ਦਾਦੀ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ 'ਚ ਹੀ ਕੀਤਾ ਜਾਵੇਗਾ। ਇਸ ਦੁਖਦਾਈ ਘਟਨਾ ਤੋਂ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਜ਼ੇ ਤੋਂ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਪਿੱਛੇ ਰਹਿ ਗਿਆ ਪਰਿਵਾਰ ਆਪਣਾ ਪਾਲਣ-ਪੋਸ਼ਣ ਕਰ ਸਕੇ।

ABOUT THE AUTHOR

...view details