ਪੰਜਾਬ

punjab

ETV Bharat / state

ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਉਣ ਦੀ ਥਾਂ ਡਾਕਟਰ ਨੇ ਕੀਤੀ ਹੜਤਾਲ

ਬਰਨਾਲਾ ਵਿਖੇ ਅੰਤਰਰਾਸ਼ਟਰੀ ਡਾਕਟਰ ਦਿਵਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਲਗਾਤਾਰ ਤੀਸਰੇ ਦਿਨ ਹੜਤਾਲ ਹੋਣ ਕਰਕੇ ਮਰੀਜ਼ਾਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਉਣ ਦੀ ਥਾਂ ਡਾਕਟਰ ਨੇ ਕੀਤੀ ਹੜਤਾਲ
ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਉਣ ਦੀ ਥਾਂ ਡਾਕਟਰ ਨੇ ਕੀਤੀ ਹੜਤਾਲ

By

Published : Jul 1, 2021, 6:47 PM IST

ਬਰਨਾਲਾ:ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ। ਜਿੱਥੇ ਅੱਜ ਦੇ ਦਿਨ 'ਤੇ ਡਾਕਟਰਾਂ ਵੱਲੋਂ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ, ਪਰ ਪੰਜਾਬ ਸਰਕਾਰ ਵੱਲੋਂ ਲਾਏ ਗਏ ਛੇਵੇਂ ਪੇ-ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੇ ਐੱਨਪੀਏ ਫੰਡ ਵਿਚ ਕੀਤੀ ਕਟੌਤੀ ਨੂੰ ਲੈ ਕੇ ਸਰਕਾਰੀ ਡਾਕਟਰ ਸਰਕਾਰ ਦੇ ਖ਼ਿਲਾਫ਼ ਨਾਰਾਜ਼ ਸਨ। ਲਗਾਤਾਰ ਅੱਜ ਤੀਸਰੇ ਦਿਨ ਵੀ ਹੜਤਾਲ ਜਾਰੀ ਰਹੀ। ਇਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਉਣ ਦੀ ਥਾਂ ਡਾਕਟਰ ਨੇ ਕੀਤੀ ਹੜਤਾਲ

ਇਹ ਵੀ ਪੜੋ: Doctor Day: ਡਾਕਟਰਾਂ ਵੱਲੋਂ ਮਨਾਇਆ ਕਾਲਾ ਦਿਵਸ

ਇਸ ਮੌਕੇ ਡਾਕਟਰ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਅੱਜ ਦੇ ਖ਼ੁਸ਼ੀ ਦੇ ਦਿਨ ਵੀ ਸਾਨੂੰ ਮਜਬੂਰੀਵੱਸ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਲਗਾਤਾਰ ਤੀਸਰੇ ਦਿਨ ਹੜਤਾਲ ਹੋਣ ਕਰਕੇ ਮਰੀਜ਼ਾਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

ਇਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਹਡ਼ਤਾਲ ਹੋਰ ਵੀ ਵਧ ਸਕਦੀ ਹੈ। ਕੋਈ ਹੋਰ ਤਿੱਖਾ ਐਕਸ਼ਨ ਲੈ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਜਿਸ ਨਾਲ ਆਉਣ ਵਾਲੇ ਦਿਨਾਂ ਦੇ ਵਿੱਚ ਸਿਹਤ ਸਹੂਲਤਾਂ 'ਤੇ ਬੁਰਾ ਪ੍ਰਭਾਵ ਪਵੇਗਾ। ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ।
ਇਹ ਵੀ ਪੜੋ: 6ਵੇਂ ਪੇ ਕਮਿਸ਼ਨ ਨੂੰ ਲੈ ਕੇ ਡਾਕਟਰਾਂ ਨੇ ਕੀਤੀ ਹੜਤਾਲ

ABOUT THE AUTHOR

...view details