ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਨੇ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਦਿੱਲੀ ਲਈ ਰਵਾਨਾ ਹੋ ਗਏ ਹਨ। ਬਰਨਾਲਾ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਿੱਲੀ ਲਈ ਵੱਡੀ ਗਿਣਤੀ ਵਿੱਚ ਜਥਾ ਖਨੌਰੀ ਵੱਲ ਰਵਾਨਾ ਹੋਏ। ਬਰਨਾਲਾ ਦੇ ਪਿੰਡ ਬਡਬਰ ਦੇ ਟੌਲ ਪਲਾਜ਼ੇ ਤੋਂ ਉਗਰਾਹਾਂ ਯੂਨੀਅਨ ਦਾ ਜਥਾ ਢੋਲ ਢਮੱਕੇ ਨਾਲ ਦਿੱਲੀ ਲਈ ਰਵਾਨਾ ਹੋਇਆ।
ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਦੇ ਇਰਾਦੇ ਦ੍ਰਿੜ੍ਹ - ਕਿਸਾਨ ਜਥੇਬੰਦੀਆਂ
ਬਰਨਾਲਾ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਿੱਲੀ ਲਈ ਵੱਡੀ ਗਿਣਤੀ ਵਿੱਚ ਜਥਾ ਖਨੌਰੀ ਵੱਲ ਰਵਾਨਾ ਹੋਏ। ਬਰਨਾਲਾ ਦੇ ਪਿੰਡ ਬਡਬਰ ਦੇ ਟੌਲ ਪਲਾਜ਼ੇ ਤੋਂ ਉਗਰਾਹਾਂ ਯੂਨੀਅਨ ਦਾ ਜਥਾ ਢੋਲ ਢਮੱਕੇ ਨਾਲ ਦਿੱਲੀ ਲਈ ਰਵਾਨਾ ਹੋਇਆ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਈ ਮਹੀਨਿਆਂ ਦਾ ਰਾਸ਼ਨ, ਲੱਕੜਾਂ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਕਰਕੇ ਦਿੱਲੀ ਲਈ ਚਾਲੇ ਪਾ ਰਹੇ ਹਨ। ਮੀਂਹ ਦੇ ਮੌਸਮ ਕਾਰਨ ਉਨ੍ਹਾਂ ਵੱਲੋਂ ਆਪਣੀਆਂ ਟਰਾਲੀਆਂ ਨੂੰ ਤੰਬੂ ਲਗਾ ਕੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਸਤੇ ਵਿੱਚ ਉਨ੍ਹਾਂ ਨੂੰ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਜ਼ੇਕਰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬੈਰੀਕੇਡ ਤੋੜਨ ਤੋਂ ਵੀ ਪਿੱਛੇ ਨਹੀਂ ਹਟਣਗੇ। ਕਿਉਂਕਿ ਉਨ੍ਹਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ, ਇਸ ਕਰਕੇ ਹਰਿਆਣਾ ਸਰਕਾਰ ਨੂੰ ਰਸਤੇ ਵਿੱਚ ਕੋਈ ਵਿਘਨ ਨਹੀਂ ਪਾਉਣਾ ਚਾਹੀਦਾ।
ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਪੰਜਾਬ ਦੀ ਕਿਸਾਨੀ ਅਤੇ ਖੇਤੀ ਨੂੰ ਉਜਾੜਨ ਵਾਲੇ ਹਨ। ਜਿਸ ਕਰਕੇ ਇਨ੍ਹਾਂ ਕਾਨੂੰਨਾਂ ਦਾ ਪਹਿਲੇ ਹੀ ਦਿਨ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦਾ ਇਤਿਹਾਸ ਮਾਣ ਮੱਤਾ ਰਿਹਾ ਹੈ, ਜਿਸ ਨੇ ਕਦੇ ਵੀ ਵੱਡੇ ਵੱਡੇ ਹਾਕਮਾਂ ਦੀ ਈਨ ਨਹੀਂ ਮੰਨੀ ਅਤੇ ਹੁਣ ਵੀ ਮੋਦੀ ਸਰਕਾਰ ਨੂੰ ਝੁਕਾ ਕੇ ਹੀ ਦਮ ਲੈਣਗੇ।