ਬਰਨਾਲਾ: ਸ਼ਹਿਰ ਵਿੱਚ ਮਾਨਸੂਨ ਦੀ ਪਹਿਲੇ ਮੀਂਹ ਨੇ ਹੀ ਨਗਰ ਕੌਂਸਲ ਦੇ ਵਿਕਾਸ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਪਹਿਲੇ ਮੀਂਹ ਨਾਲ ਹੀ ਪੂਰਾ ਸ਼ਹਿਰ ਜਲਥਲ ਹੋ ਗਿਆ। ਸ਼ਹਿਰ ਦੇ ਬਾਜ਼ਾਰ ਸਮੇਤ ਵੱਖ-ਵੱਖ ਇਲਾਕੇ ਪਾਣੀ ਨਾਲ ਭਰ ਗਏ।
ਪਹਿਲੇ ਮੀਂਹ ਨੇ ਬਰਨਾਲਾ ਸ਼ਹਿਰ ਦੇ ਵਿਕਾਸ ਦਾ ਕੱਢਿਆ ਜਨਾਜ਼ਾ
ਬਰਨਾਲਾ ਸ਼ਹਿਰ ਦੇ ਨਿਵਾਸੀਆਂ ਨੇ ਕਿਹਾ ਕਿ ਮਾਨਸੂਨ ਦੇ ਪਹਿਲੇ ਮੀਂਹ ਨੇ ਹੀ ਨਗਰ ਕੌਂਸਲ ਦੇ ਵਿਕਾਸ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਰ ਸਾਲ ਮੀਂਹ ਵਿੱਚ ਬਰਨਾਲਾ ਸ਼ਹਿਰ ਪੂਰੀ ਤਰ੍ਹਾਂ ਨਾਲ ਡੁੱਬ ਜਾਂਦਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਬਰਨਾਲਾ ਸ਼ਹਿਰ ਦੇ ਨਿਵਾਸੀਆਂ ਨੇ ਕਿਹਾ ਕਿ ਮਾਨਸੂਨ ਦੇ ਪਹਿਲੇ ਮੀਂਹ ਨੇ ਹੀ ਨਗਰ ਕੌਂਸਲ ਦੇ ਵਿਕਾਸ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਰ ਸਾਲ ਮੀਂਹ ਵਿੱਚ ਬਰਨਾਲਾ ਸ਼ਹਿਰ ਪੂਰੀ ਤਰ੍ਹਾਂ ਨਾਲ ਡੁੱਬ ਜਾਂਦਾ ਹੈ, ਪਰ ਨਗਰ ਕੌਂਸਲ ਦੇ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਸਿਰਫ ਆਪਣੀਆਂ ਜੇਬਾਂ ਭਰਨ ਵੱਲ ਧਿਆਨ ਦੇ ਰਹੇ ਹਨ।
ਸ਼ਹਿਰ ਵਿੱਚੋਂ ਪਾਣੀ ਦੀ ਨਿਕਾਸੀ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਮੁੱਖ ਬਾਜ਼ਾਰਾਂ, ਕੱਚਾ ਕਾਲਜ ਰੋਡ ਰਾਮਬਾਗ ਰੋਡ, ਨਵਾਂ ਬਸ ਸਟੈਂਡ ਰੋਡ ਸਾਰੇ ਜਗ੍ਹਾ ਉੱਤੇ ਕਈ ਕਈ ਫੁੱਟ ਪਾਣੀ ਜਮਾਂ ਹੋ ਚੁੱਕਿਆ ਹੈ ਅਤੇ ਕਈ ਜਗ੍ਹਾ ਉੱਤੇ ਤਾਂ ਦੁਕਾਨਾਂ ਵਿੱਚ ਵੀ ਪਾਣੀ ਵੜ ਚੁੱਕਿਆ ਹੈ। ਉਨ੍ਹਾਂ ਜਿਲਾ ਪ੍ਰਸ਼ਾਸਨ ਵਲੋਂ ਬਰਨਾਲਾ ਸ਼ਹਿਰ ਵਿੱਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ।
ਇਹ ਵੀ ਪੜੋ: ਈ.ਟੀ.ਵੀ ਭਾਰਤ ਦੀ ਖਬਰ ਦਾ ਅਸਰ, ਸੋਨੂੰ ਸੂਦ ਆਏ ਮਦਦ ਲਈ ਅੱਗੇ