ਪੰਜਾਬ

punjab

ETV Bharat / state

ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ 12 ਅਪ੍ਰੈਲ ਤੋਂ ਸਕੂਲ ਖੋਲਣ ਦਾ ਕੀਤਾ ਐਲਾਨ - corona virus

ਸਰਕਾਰ ਦੇ ਸਕੂਲ ਬੰਦ ਕਰਨ ਦੇ ਫ਼ੈਸਲੇ ਖਿਲਾਫ਼ ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਵੱਲੋਂ 12 ਅਪ੍ਰੈਲ ਤੋਂ ਸਕੂਲ ਖੋਲਣ ਦਾ ਸੱਦਾ ਦਿੱਤਾ ਗਿਆ ਹੈ। ਬਰਨਾਲਾ ਜ਼ਿਲੇ ਨਾਲ ਜੁੜੇ 12 ਅਪ੍ਰੈਲ ਨੂੰ ਸਾਰੇ ਪ੍ਰਾਈਵੇਟ ਸਕੂਲ ਸਮਰੱਥਨ ਕਰਦੇ ਹੋਏ ਸਕੂਲ ਖੋਲੇ ਜਾਣਗੇ।

ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਨੇ 12 ਅਪ੍ਰੈਲ ਨੂੰ ਸਕੂਲ ਖੋਲਣ ਦਾ ਦਿੱਤਾ ਸੱਦਾ
ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਨੇ 12 ਅਪ੍ਰੈਲ ਨੂੰ ਸਕੂਲ ਖੋਲਣ ਦਾ ਦਿੱਤਾ ਸੱਦਾ

By

Published : Apr 6, 2021, 10:45 AM IST

ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕੀਤੇ ਜਾਣ ਦਾ ਲਗਾਤਾਰ ਵਿਦਿਆਰਥੀਆਂ, ਮਾਪਿਆਂ, ਸਕੂਲ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਵੱਲੋਂ ਸੂਬਾ ਸਰਕਾਰ ਦੇ ਸਕੂਲ ਬੰਦ ਰੱਖਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਵੱਡਾ ਐਲਾਨ ਕੀਤਾ ਗਿਆ।

ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਨੇ 12 ਅਪ੍ਰੈਲ ਨੂੰ ਸਕੂਲ ਖੋਲਣ ਦਾ ਦਿੱਤਾ ਸੱਦਾ

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੋਰੋਨਾ ਦੇ ਨਾਮ ’ਤੇ ਸਿਰਫ਼ ਸਕੂਲਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਸਟੋਰੈਂਟ, ਸ਼ਰਾਬ ਦੇ ਠੇਕੇ, ਸਰਕਾਰੀ ਦਫ਼ਤਰ ਸਮੇਤ ਹਰ ਕਾਰੋਬਾਰ ਨੂੰ ਖੁੱਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਬੱਚਿਆਂ ਦੀ ਪੜਾਈ ਦਾ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ। ਸਰਕਾਰ ਦੇ ਇਸ ਸਿੱਖਿਆ ਵਿਰੋਧ ਫ਼ੈਸਲੇ ਖਿਲਾਫ਼ ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਵੱਲੋਂ 12 ਅਪ੍ਰੈਲ ਤੋਂ ਸਕੂਲ ਖੋਲਣ ਦਾ ਸੱਦਾ ਦਿੱਤਾ ਗਿਆ ਹੈ। ਬਰਨਾਲਾ ਜ਼ਿਲੇ ਨਾਲ ਜੁੜੇ 12 ਅਪ੍ਰੈਲ ਨੂੰ ਸਾਰੇ ਪ੍ਰਾਈਵੇਟ ਸਕੂਲ ਸਮਰੱਥਨ ਕਰਦੇ ਹੋਏ ਸਕੂਲ ਖੋਲੇ ਜਾਣਗੇ।

ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ਨਾਲ ਇਕੱਲੇ ਸਕੂਲ ਪ੍ਰਬੰਧਕ, ਵਿਦਿਆਰਥੀ ਜਾਂ ਅਧਿਆਪਕਾਂ ਨੂੰ ਹੀ ਪ੍ਰੇਸ਼ਾਨੀ ਨਹੀਂ ਝੱਲ ਰਹੇ, ਬਲਕਿ ਸਕੂਲ ਵੈਨ ਟ੍ਰਾਂਸਪੋਰਟ, ਦਰਜ਼ਾ ਚਾਰ ਮੁਲਾਜ਼ਮਾਂ ਸਮੇਤ ਹੋਰ ਕਈ ਤਰਾਂ ਦੇ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਪਿਛਲੇ ਸਾਲ ਲੰਬਾ ਸਮਾਂ ਸਕੂਲ ਬੰਦ ਰਹੇ, ਪਰ ਸਰਕਾਰ ਵੱਲੋਂ ਸਕੂਲਾਂ ਨੂੰ ਕੋਈ ਰਾਹਤ ਜਾਂ ਮੱਦਦ ਨਹੀਂ ਦਿੱਤੀ ਗਈ। ਇਸ ਕਰਕੇ ਉਹ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਕੁੱਝ ਗਾਈਡਲਾਈਨ ਜਾਰੀ ਕਰਕੇ ਸਕੂਲਾਂ ਨੂੰ ਖੋਲਣ ਦਾ ਪ੍ਰਬੰਧ ਕਰੇ, ਜਿਸ ਲਈ ਸਕੂਲ ਪ੍ਰਬੰਧਕ ਸਰਕਾਰ ਨੂੰ ਸਹਿਯੋਗ ਦੇਣ ਲਈ ਤਿਆਰ ਹਨ।

ABOUT THE AUTHOR

...view details