ਬਰਨਾਲਾ ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਮਿਲ ਰਹੀ ਵੱਡੀ ਸਫ਼ਲਤਾ - ਲਿੰਗਾਅਨੁਪਾਤ
ਬਰਨਾਲਾ ਜ਼ਿਲ੍ਹੇ ਅਤੇ ਪੰਜਾਬ ਦੀਆਂ ਵੱਡਾ ਮਾਣ ਹਾਸਲ ਕਰਨ ਵਾਲੀਆਂ ਬੇਟੀਆਂ ਦੀਆਂ ਤਸਵੀਰਾਂ ਬਣਾਈਆਂ ਜਾ ਰਹੀਆਂ ਹਨ। ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਕਾਰਨ ਪਿਛਲੇ ਸਾਲ ਦੀ ਤੁਲਨਾ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।
![ਬਰਨਾਲਾ ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਮਿਲ ਰਹੀ ਵੱਡੀ ਸਫ਼ਲਤਾ ਬਰਨਾਲਾ ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਮਿਲ ਰਹੀ ਵੱਡੀ ਸਫ਼ਲਤਾ](https://etvbharatimages.akamaized.net/etvbharat/prod-images/768-512-12284166-801-12284166-1624849417846.jpg)
ਬਰਨਾਲਾ: ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਵੱਡੀ ਸਫ਼ਲਤਾ ਹਾਸਲ ਹੋ ਰਹੀ ਹੈ। ਇਸ ਮੁਹਿੰਮ ਦੇ ਜ਼ਿਲ੍ਹੇ ਭਰ ਵਿੱਚ ਚੰਗੇ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਹੁਣ ਬਰਨਾਲਾ ਦੇ ਅੰਦਰੂਨੀ ਅਤੇ ਬਾਹਰੀ ਸਰਕਾਰੀ ਇਮਾਰਤਾਂ ’ਤੇ ਗ੍ਰੈਫ਼ਿਟੀ ਚਿੱਤਰਕਾਰੀ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹਨਾਂ ਚਿੱਤਰਾਂ ਵਿੱਚ ਜ਼ਿਲ੍ਹੇ ਅਤੇ ਪੰਜਾਬ ਦੀਆਂ ਵੱਡਾ ਮਾਣ ਹਾਸਲ ਕਰਨ ਵਾਲੀਆਂ ਬੇਟੀਆਂ ਦੀਆਂ ਤਸਵੀਰਾਂ ਬਣਾਈਆਂ ਜਾ ਰਹੀਆਂ ਹਨ। ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਕਾਰਨ ਪਿਛਲੇ ਸਾਲ ਦੀ ਤੁਲਨਾ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।
ਇਹ ਵੀ ਪੜੋ: ਕੇਜਰੀਵਾਲ ਤੇ ਕੁੰਵਰ ਵਿਜੇ ਪ੍ਰਤਾਪ ਦੇ ਲੱਗੇ ਪੋਸਟਰ ਪਾੜੇ, ਮਾਹੌਲ ਬਣਿਆ ਤਣਾਅਪੂਰਨ